Close

Recent Posts

ਗੁਰਦਾਸਪੁਰ ਰਾਜਨੀਤੀ

ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ 29 ਜੂਨ ਨੂੰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਹੋਵੇਗਾ ਅਹੁਦਾ ਸੰਭਾਲ ਸਮਾਰੋਹ  ਅਤੇ ਨਾਲ ਹੀ ਹੋਵੇਗੀ ਪਲੇਠੀ ਜ਼ਿਲ੍ਹਾ ਵਰਕਰ ਮੀਟਿੰਗ

ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ 29 ਜੂਨ ਨੂੰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਹੋਵੇਗਾ ਅਹੁਦਾ ਸੰਭਾਲ ਸਮਾਰੋਹ  ਅਤੇ ਨਾਲ ਹੀ ਹੋਵੇਗੀ ਪਲੇਠੀ ਜ਼ਿਲ੍ਹਾ ਵਰਕਰ ਮੀਟਿੰਗ
  • PublishedJune 27, 2025

ਚੇਅਰਮੈਨ ਯਸ਼ਪਾਲ ਚੌਹਾਨ ਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਵਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ

ਬਟਾਲਾ, 27 ਜੂਨ (ਦੀ ਪੰਜਾਬ ਵਾਇਰ) ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਰਾਜਵੀਰ ਸਿੰਘ ਘੁੰਮਣ ਓ.ਐਸ.ਡੀ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਸੰਜੀਵ ਅਰੋੜਾ ਦੀ ਮੋਜੂਦਗੀ ਵਿੱਚ 29 ਜੂਨ ਦਿਨ ਐਤਵਾਰ ਨੂੰ ਸੌਂਦ ਵਿਲ੍ਹਾ, ਨੇੜੇ ਖਤੀਬ ਬਾਈਪਾਸ ਬਟਾਲਾ ਵਿਖੇ ਸਵੇਰੇ 10 ਵਜੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਅਹੁਦਾ ਸੰਭਾਲ ਸਮਾਰੋਹ ਹੋਵੇਗਾ ਅਤੇ ਨਾਲ ਹੀ ਪਲੇਠੀ ਜ਼ਿਲ੍ਹਾ ਵਰਕਰ ਮੀਟਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਯਸ਼ਪਾਲ ਚੌਹਾਨ , ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ ਤੇ ਬਟਾਲਾ ਹਲਕੇ ਦੇ ਨਵ-ਨਿਯੁਕਤ ਸੰਗਠਨ ਇੰਚਾਰਜ ਅਤੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਬਟਾਲਾ ਕਲੱਬ ਵਿਖੇ ਪੱਤਰਕਾਰਾਂ ਨਾਲ ਕੀਤੀ ਪ੍ਰੈੱਸ ਕਾਨਫਰੰਸ ਦੋਰਾਨ ਦਿੱਤੀ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ,

ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਅਰਸ਼ਦੀਪ ਸਿੰਘ, ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਦੇ ਵਾਈਸ ਕੁਆਰਡੀਨੇਟਰ, ਮਹਿਕਪਰੀਤ ਸਿੰਘ ਯੂਥ ਆਗੂ ਅਤੇ ਪ੍ਰਧਾਨ ਸੋਨਾ ਬਾਜਵਾ ਵੀ ਮੌਜੂਦ ਸਨ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਸਮੇਤ ਸਮੁੱਚੀ ਹਾਈ ਕਮਾਂਡ ਵਲੋਂ ਪਾਰਟੀ ਦੇ ਵਲੰਟੀਅਰਾਂ ਦਾ ਪੂਰਾ ਮਾਨ ਸਤਿਕਾਰ ਕੀਤਾ ਜਾ ਰਿਹਾ ਹੈ ਅਤੇ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।

ਉਨਾਂ ਨੇ ਅੱਗੇ ਕਿਹਾ ਕਿ ਜ਼ਿਲੇ ਅੰਦਰ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਜਿਲ੍ਹੇ ਦੀ ਸਮੁੱਚੀ ਪਾਰਟੀ ਲੀਡਰਸ਼ਿਪ, ਪਿੰਡਾਂ ਦੇ ਪੰਚ-ਸਰਪੰਚਾਂ, ਵੱਖ-ਵੱਖ ਬਲਾਕ ਪ੍ਰਧਾਨਾਂ, ਯੂਥ ਵਿੰਗ ਦੇ ਅਹੁਦੇਦਾਰਾਂ, ਪਾਰਟੀ ਦੇ ਆਗੂ ਤੇ ਵਲੰਟੀਅਰਾਂ ਨੂੰ 29 ਜੂਨ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਤਰਨਤਾਰਨ ਹਲਕੇ ਤੋਂ ਪਾਰਟੀ ਦੇ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਜੀ ਦੇ ਅਚਨਚੇਤ ਹੋਈ ਮੌਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਰਧਾਂਜਲੀ ਭੇਂਟ ਕੀਤੀ।

Written By
The Punjab Wire