ਬੱਬੇਹਾਲੀ ਦੀ ਨਿਯੁਕਤੀ ਨਾਲ ਜ਼ਿਲ੍ਹੇ ‘ਚ ਅਕਾਲੀ ਦਲ ਹੋਵੇਗਾ ਮਜ਼ਬੂਤ-ਮਾਹਲ, ਘੁਮਾਣ
ਗੁਰਦਾਸਪੁਰ, 30 ਜੂਨ 2025 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਪਾਰਟੀ ‘ਚ ਮੈਂਬਰ ਕੋਰ ਕਮੇਟੀ ਬਣਾਉਣ ‘ਤੇ ਜ਼ਿਲ੍ਹੇ ਭਰ ਦੇ ਵਰਕਰਾਂ ‘ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦੀ ਨਿਯੁਕਤੀ ‘ਤੇ ਜਿੱਥੇ ਵੱਖ-ਵੱਖ ਆਗੂਆਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਉਥੇ ਗੁਰਬਚਨ ਸਿੰਘ ਬੱਬੇਹਾਲੀ ਨੂੰ ਵਧਾਈ ਦੇਣ ਵਾਲਿਆਂ ਦਾ ਉਨ੍ਹਾਂ ਦੇ ਗ੍ਰਹਿ ਤਾਂਤਾ ਲੱਗਾ ਹੋਇਆ ਹੈ। ਇਸੇ ਤਹਿਤ ਹੀ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਆਪਣੇ ਸਾਥੀਆਂ ਸਮੇਤ ਬੱਬੇਹਾਲੀ ਦੇ ਗ੍ਰਹਿ ਵਿਖੇ ਪਹੁੰਚ ਕੇ ਜਿੱਥੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ, ਉਥੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਆਗੂਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਨੂੰ ਮੈਂਬਰ ਕੋਰ ਕਮੇਟੀ ਬਣਾ ਕੇ ਸਿਰਫ਼ ਹਲਕਾ ਗੁਰਦਾਸਪੁਰ ਨਹੀਂ ਸਗੋਂ ਸਮੁੱਚੇ ਜ਼ਿਲ੍ਹੇ ਦੇ ਆਗੂਆਂ, ਵਰਕਰਾਂ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਬੱਬੇਹਾਲੀ ਦੀ ਇਸ ਨਿਯੁਕਤੀ ਨਾਲ ਹਰੇਕ ਵਰਕਰ ‘ਚ ਪਾਰਟੀ ਪ੍ਰਤੀ ਕੰਮ ਕਰਨ ਦਾ ਉਤਸ਼ਾਹ ਵਧੇਗਾ ਅਤੇ ਉਨ੍ਹਾਂ ਦੀ ਅਗਵਾਈ ‘ਚ ਜ਼ਿਲ੍ਹੇ ‘ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਬਣ ਕੇ ਉਭਰੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਮਾਹਲ, ਚੇਅਰਮੈਨ ਕੰਵਲਜੀਤ ਸਿੰਘ, ਸ਼ਮਸ਼ੇਰ ਸਿੰਘ ਚੀਮਾ, ਇੰਦਰਜੀਤ ਸਿੰਘ ਜਕੜੀਆ, ਹਰਚਰਨ ਸਿੰਘ ਟੋਨਾ, ਦਰਸ਼ਨ ਸਿੰਘ, ਦਲੇਰ ਸਿੰਘ, ਮਨਜੀਤ ਸਿੰਘ ਬਾਜਵਾ, ਕੈਪਟਨ ਰਣਧੀਰ ਸਿੰਘ, ਬਲਜਿੰਦਰ ਸਿੰਘ, ਹਰਜੀਤ ਸਿੰਘ, ਨਿਸ਼ਾਨ ਚੰਦ, ਰੌਣਕੀ ਰਾਮ, ਕਸ਼ਮੀਰ ਸਿੰਘ ਸਿੰਘਪੁਰਾ, ਗੁਰਨਾਮ ਸਿੰਘ, ਸਰਬਜੀਤ ਸਿੰਘ, ਸਿਮਰਨਬੀਰ ਸਿੰਘ, ਜਗਜੀਤ ਸਿੰਘ, ਨਵ ਗੋਰਾਇਆ, ਗੁਰਮੁੱਖ ਸਿੰਘ ਕੰਗ, ਬਹਾਦਰ ਸਿੰਘ ਛੋੜੀਆਂ, ਕੰਵਲਜੀਤ ਸਿੰਘ ਦੌਲਤਪੁਰ, ਦਿਲਬਾਗ ਸਿੰਘ, ਜਗਦੀਸ਼ ਸਿੰਘ ਦਿਉਲ, ਹੀਰਾ ਸਿੰਘ, ਸੁਖਦੇਵ ਸਿੰਘ ਅਤੇ ਕੈਪਟਨ ਗੁਰਪਾਲ ਸਿੰਘ ਆਦਿ ਵੀ ਹਾਜ਼ਰ ਸਨ।