ਬਿਕਰਮ ਮਜੀਠੀਆ ਦਾ ਰਿਮਾਂਡ ਚਾਰ ਦਿਨ ਹੋਰ ਵਧਿਆ
ਚੰਡੀਗੜ੍ਹ, 2 ਜੁਲਾਈ 2025 (ਦੀ ਪੰਜਾਬ ਵਾਇਰ)। ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚਾਰ ਦਿਨ ਦੇ ਹੋਰ ਪੁਲਿਸ ਰਿਮਾਂਡ ਉੱਪਰ ਭੇਜ ਦਿੱਤਾ ਗਿਆ ਹੈ। ਅਦਾਲਤ ਵਿੱਚ ਅੱਜ ਬਿਕਰਮ ਮਜੀਠੀਆ ਦੀ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਬਾਅਦ ਪੇਸ਼ੀ ਸੀ। ਪੇਸ਼ੀ ਦੌਰਾਨ ਬਿਕਰਮ ਮਜੀਠੀਆ ਦੇ ਵਕੀਲਾਂ ਤੇ ਸਰਕਾਰੀ ਵਕੀਲਾਂ ਵੱਲੋਂ ਆਪੋ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਜਿਸ ਤੋਂ ਬਾਅਦ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਚਾਰ ਦਿਨ ਦੇ ਹੋਰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।