Close

Recent Posts

ਗੁਰਦਾਸਪੁਰ ਪੰਜਾਬ

ਬੱਬੇਹਾਲੀ ਦੀ ਕੋਰ ਕਮੇਟੀ ਵਿੱਚ ਨਿਯੁਕਤੀ ‘ਤੇ ਵਰਕਰਾਂ ਨੇ ਦਿੱਤੀ ਵਧਾਈ

ਬੱਬੇਹਾਲੀ ਦੀ ਕੋਰ ਕਮੇਟੀ ਵਿੱਚ ਨਿਯੁਕਤੀ ‘ਤੇ ਵਰਕਰਾਂ ਨੇ ਦਿੱਤੀ ਵਧਾਈ
  • PublishedJuly 4, 2025

ਗੁਰਦਾਸਪੁਰ, 4 ਜੁਲਾਈ 2025 (ਦੀ ਪੰਜਾਬ ਵਾਇਰ)। ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਿਰਕੱਢ ਆਗੂ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ ਤੇ ਇਲਾਕੇ ਦੇ ਵਰਕਰਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦੀ ਹੋਈ ਇਸ ਨਿਯੁਕਤੀ ਤੇ ਅੱਜ ਗੁਲਸ਼ਨ ਸੈਣੀ ਵੱਲੋਂ ਆਪਣੇ ਸਾਥੀਆਂ ਸਮੇਤ ਬੱਬੇਹਾਲੀ ਦੇ ਗ੍ਰਹਿ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਲੱਡੂਆ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਇਸ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਬਚਨ ਸਿੰਘ ਬੱਬੇਹਾਲੀ ਦੀ ਨਿਯੁਕਤੀ ਨਾਲ ਜ਼ਿਲ੍ਹੇ ਅੰਦਰ ਅਕਾਲੀ ਦਲ ਹੋਰ ਮਜਬੂਤ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਲਾਲ ਕਾਲਾ ਸਾਬਕਾ ਕੌਂਸਲਰ, ਤਰੁਣ ਮਹਾਜਨ ਸਾਬਕਾ ਕੌਂਸਲਰ, ਰਜਿੰਦਰ ਸਿੰਘ ਬੈਂਸ, ਬਿਕਰਮਜੀਤ ਸਿੰਘ ਹੱਲਾ, ਬੋਬੀ ਮਹਾਜਨ, ਕੁਲਦੀਪ ਸਿੰਘ ਸ਼ਹੂਰ ਅਤੇ ਨਵਦੀਪ ਸਿੰਘ ਤੁੰਗ ਵੀ ਮੌਜੂਦ ਸਨ।

Written By
The Punjab Wire