Close

Recent Posts

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ

ਹਰਸਿਮਰਤ ਕੌਰ ਬਾਦਲ ਨੇ ਅਟਾਰੀ ’ਚ ਮਾਵਾਂ ਧੀਆਂ ਦੀ ਲਲਕਾਰ ਮੁਹਿੰਮ ਤਹਿਤ ਕੀਤਾ ਪ੍ਰੋਗਰਾਮ, ਕਿਹਾ ਕਿ ਸਭ ਤੋਂ ਦਲੇਰਾਨਾ ਕੌਮ ’ਤੇ ਨਸ਼ਿਆਂ ਦਾ ਹਮਲਾ, ਪੰਜਾਬੀਆਂ ਦੀ ਰਾਖੀ ਵਾਸਤੇ ਇਕਜੁੱਟ ਹੋਣ ਦੀ ਲੋੜ

ਹਰਸਿਮਰਤ ਕੌਰ ਬਾਦਲ ਨੇ ਅਟਾਰੀ ’ਚ ਮਾਵਾਂ ਧੀਆਂ ਦੀ ਲਲਕਾਰ ਮੁਹਿੰਮ ਤਹਿਤ ਕੀਤਾ ਪ੍ਰੋਗਰਾਮ, ਕਿਹਾ ਕਿ ਸਭ ਤੋਂ ਦਲੇਰਾਨਾ ਕੌਮ ’ਤੇ ਨਸ਼ਿਆਂ ਦਾ ਹਮਲਾ, ਪੰਜਾਬੀਆਂ ਦੀ ਰਾਖੀ ਵਾਸਤੇ ਇਕਜੁੱਟ ਹੋਣ ਦੀ ਲੋੜ
  • PublishedNovember 10, 2026

ਮਾਈ ਭਾਗੋ ਦੀ ਫੌਜ ਨੂੰ ਕਿਸਾਨ ਅੰਦੋਲਨ ਦੀ ਤਰਜ਼ ’ਤੇ ਅੰਦੋਲਨ ਸ਼ੁਰੂ ਕਰਨ ਦੀ ਕੀਤੀ ਅਪੀਲ

ਅਟਾਰੀ ਤੇ ਰਾਜਾਸਾਂਸੀ ਵਿਖੇ ਔਰਤਾਂ ਦੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਪਿੰਡਾਂ ਵਿਚ ਠੀਕਰੀ ਪਹਿਰੇ ਸ਼ੁਰੂ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ, 10 ਨਵੰਬਰ 2026 (ਦੀ ਪੰਜਾਬ ਵਾਇਰ)– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਈ ਭਾਗੋ ਦੀ ਫੌਜ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਅੰਦੋਲਨ ਦੀ ਤਰਜ਼ ’ਤੇ ਨਸ਼ਿਆਂ ਦੇ ਖਿਲਾਫ ਅੰਦੋਲਨ ਸ਼ੁਰੂ ਕਰੇ ਅਤੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਕਾਰਨ ਪ੍ਰਭਾਵਤ ਲੋਕਾਂ ਵੱਲੋਂ ਨਿਰੰਤਰ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ਨਾਲ ਹੀ ਇਹ ਬੁਰਾਈ ਹਮੇਸ਼ਾ ਵਾਸਤੇ ਖ਼ਤਮ ਹੋ ਸਕਦੀ ਹੈ।

ਬਠਿੰਡਾ ਦੇ ਐਮ ਪੀ ਜਿਹਨਾਂ ਨੇ ਅਟਾਰੀ ਅਤੇ ਰਾਜਾਸਾਂਸੀ ਵਿਖੇ ਔਰਤਾਂ ਦੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਮੈਂ ਤੁਹਾਨੂੰ ਇਹ ਅਪੀਲ ਕਰਦੀ ਹਾਂ ਕਿ ਤੁਸੀਂ ਜੱਥੇ ਬਣਾ ਕੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਲਈ ਇਹ ਮੁਹਿੰਮ ਸ਼ੁਰੂ ਕਰੋ ਤਾਂ ਜੋ ਮੌਤ ਦੇ ਇਹਨਾਂ ਫਰਿਸ਼ਤਿਆਂ ਨੂੰ ਪਤਾ ਲੱਗ ਸਕੇ ਕਿ ਤੁਸੀਂ ਇਹਨਾਂ ਦਾ ਟਾਕਰਾ ਕਰਨ ਦੇ ਪੂਰੀ ਤਰ੍ਹਾਂ ਸਮਰਥ ਹੋ। ਤੁਸੀਂ ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਸ਼ੁਰੂ ਕਰੋ ਤਾਂ ਜੋ ਇਹਨਾਂ ਨਸ਼ਾ ਤਸਕਰਾਂ ਦਾ ਟਾਕਰਾ ਕੀਤਾ ਜਾ ਸਕੇ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਖੁਦ ਨਸ਼ਿਆਂ ਦੇ ਖਿਲਾਫ ਇਸ ਮੁਹਿੰਮ ਦੀ ਅਗਵਾਈ ਕਰਨ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤੁਹਾਨੂੰ ਫੇਲ੍ਹ ਕੀਤਾ ਹੈ। ਉਹਨਾਂ ਕਿਹਾ ਕਿ ਬਜਾਏ ਇਸ ਬੁਰਾਈ ਦੇ ਖਿਲਾਫ ਆਪਣੀ ਗਰੰਟੀ ਪੂਰੀ ਕਰਨ ਦੇ ਉਹਨਾਂ ਨੇ ਨਸ਼ਿਆਂ ਦਾ ਹੋਰ ਪਸਾਰ ਕੀਤਾ ਹੈ। ਉਹਨਾਂ ਨੇ ਆਪ ਸਰਕਾਰ ’ਤੇ ਔਰਤਾਂ ਨੂੰ 60-60 ਹਜ਼ਾਰ ਰੁਪਏ ਦੇਣ ਦੀ ਥਾਂ ਸਿਰਫ 3-3 ਹਜ਼ਾਰ ਰੁਪਏ ਦੇ ਕੇ ਉਹਨਾਂ ਨੂੰ ਖਰੀਦਣ ਦੇ ਯਤਨ ਕਰਨ ਦੇ ਦੋਸ਼ ਲਗਾਏ। ਉਹਨਾਂ ਪੁੱਛਿਆ ਕਿ ਕੀ ਇਹ ਔਰਤਾਂ ਦਾ ਸਤਿਕਾਰ ਹੈ ਜਾਂ ਉਹਨਾਂ ਦਾ ਅਪਮਾਨ ਹੈ ?

ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਔਰਤਾਂ ਦਾ ਸਤਿਕਾਰ ਕੀਤਾ ਤਾਂ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਜਿਹਨਾਂ ਨੇ ਲੜਕੀਆਂ ਵਾਸਤੇ ਸ਼ਗਨ ਸਕੀਮ ਸ਼ੁਰੂ ਕੀਤੀ ਤੇ ਲੜਕੀਆਂ ਨੂੰ ਸਾਈਕਲਾਂ ਵੰਡੀਆਂ ਤੇ ਆਟਾ ਦਾਲ ਸਕੀਮ ਸ਼ੁਰੂ ਕੀਤੀ। ਉਹਨਾਂ ਕਿਹਾ ਕਿ ਇਹ ਸਭ ਕੁਝ ਉਹਨਾਂ ਨੇ ਉਦੋਂ ਸ਼ੁਰੂ ਕੀਤਾ ਜਦੋਂ ਇਸਦੀ ਕੋਈ ਗਰੰਟੀ ਨਹੀਂ ਦਿੱਤੀ ਸੀ।

ਸਰਦਾਰਨੀ ਬਾਦਲ ਨੇ ਇਹ ਵੀ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਨਸ਼ਿਆਂ ਵਿਚ ਅੱਜ ਪੰਜਾਬ ਨੰਬਰ ਇਕ ’ਤੇ ਹੈ ਅਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੇ ਮਾਮਲੇ ਵਿਚ ਨੰਬਰ ਦੋ ’ਤੇ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਪੰਜਾਬ ਨੂੰ ਇਹ ਦਰਜਾ ਪ੍ਰਾਪਤ ਹੋਇਆ ਹੈ ਤੇ ਅਸੀਂ ਸਿੱਖਿਆ ਤੇ ਸਿਹਤ ਦੇ ਮਾਮਲੇ ਵਿਚ ਕੌਮੀ ਪੱਧਰ ’ਤੇ 18ਵੇਂ ਸਥਾਨ ’ਤੇ ਜਾ ਡਿੱਗੇ ਹਾਂ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਔਰਤਾਂ ਰੋਜ਼ ਆ ਕੇ ਮੈਨੂੰ ਦੱਸਦੀਆਂ ਹਨ ਕਿ ਉਹ ਸਿਰਫ ਸੂਬੇ ਵਿਚ ਨਸ਼ੇ ਦਾ ਖ਼ਾਤਮਾ ਚਾਹੁੰਦੀਆਂ ਹਨ।

ਸਰਦਾਰਨੀ ਬਾਦਲ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ। ਅਕਾਲੀ ਦਲ 2027 ਵਿਚ ਸਰਕਾਰ ਬਣਨ ਤੋਂ ਬਾਅਦ ਨਸ਼ੇ ਖਤਮ ਕਰਨ ਦੀ ਜ਼ਿੰਮੇਵਾਰੀ ਚੁੱਕੇਗਾ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਹੇਠ ਇਕ ਮਹਿਲਾ ਡੀ ਜੀ ਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਗਠਿਤ ਕੀਤੀ ਜਾਵੇਗੀ ਜੋ ਮਾਈ ਭਾਗੋ ਦੀ ਫੌਜ ਵੱਲੋਂ ਇਕੱਤਰ ਕੀਤੇ ਡਾਟੇ ਦੀ ਘੋਖ ਕਰਦਿਆਂ ਉਸ ਮੁਤਾਬਕ ਕਾਰਵਾਈ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਨਸ਼ਾ ਤਸਕਰਾਂ ਨੂੰ ਸਜ਼ਾ ਮਿਲੇ। ਉਹਨਾਂ ਨੇ ਇਹ ਵੀ ਦੱਸਿਆ ਕਿ ਨਸ਼ੇੜੀਆਂ ਦੇ ਮੁੜ ਵਸੇਬੇ ਵਾਸਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਹੁਨਰ ਸਿੱਖਲਾਈ ਦੇ ਕੇ ਕਰਜ਼ੇ ਦੇ ਕੇ ਨਵੀਂ ਸ਼ੁਰੂਆਤ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਨਵਾਂ ਕਾਨੂੰਨ ਬਣਾ ਕੇ ਸਾਰੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਤੇ ਉਹਨਾਂ ਦੀ ਜਾਇਦਾਦ ਜ਼ਬਤ ਕਰ ਕੇ ਪੀੜਤਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ, ਗੁਰਿੰਦਰਪਾਲ ਰਣੀਕੇ, ਕੰਵਲਜੀਤ ਕੌਰ ਰਣੀਕੇ ਤੇ ਹਰਸਿਮਰਤ ਕੌਰ ਰਣੀਕੇ ਅਟਾਰੀ ਵਿਚ ਅਤੇ ਵੀਰ ਸਿੰਘ ਲੋਪੋਕੇ, ਬਲਵਿੰਦਰ ਕੌਰ ਤੇ ਰਾਣਾ ਰਣਬੀਰ ਸਿੰਘ ਲੋਪੋਕੇ ਰਾਜਾਸਾਂਸੀ ਵਿਚ ਸਰਦਾਰਨੀ ਬਾਦਲ ਦੇ ਨਾਲ ਸਨ।

Written By
The Punjab Wire