ਗੁਰਦਾਸਪੁਰ

ਹਲਕਾ ਵਿਧਾਇਕ ਵੱਲੋਂ ਡੀਡੀਯੂ-ਜੀਕੇਵਾਈ ਹੇਠ ਚੱਲ ਰਹੇ  ਸਕਿਲ ਡਿਵੈਲਪਮੈਂਟ ਸੈਂਟਰ ਦਾ ਅਚਨਚੇਤ ਦੌਰਾ

ਹਲਕਾ ਵਿਧਾਇਕ ਵੱਲੋਂ ਡੀਡੀਯੂ-ਜੀਕੇਵਾਈ ਹੇਠ ਚੱਲ ਰਹੇ  ਸਕਿਲ ਡਿਵੈਲਪਮੈਂਟ ਸੈਂਟਰ ਦਾ ਅਚਨਚੇਤ ਦੌਰਾ
  • PublishedJuly 8, 2025

ਗੁਰਦਾਸਪੁਰ, 30 ਜੂਨ 2025 (ਦੀ ਪੰਜਾਬ ਵਾਇਰ)। ਬੀਤੇ ਦਿਨੀਂ ਐਮ.ਪੀ. ਸੁਖਜਿੰਦਰ ਸਿੰਘ ਰੰਧਾਵਾ (ਲੋਕ ਸਭਾ ਹਲਕਾ ਗੁਰਦਾਸਪੁਰ) ਦੀ ਪ੍ਰਧਾਨਗੀ ਹੇਠ ਜਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਗੁਰਦਾਸਪੁਰ ਦੀ ਮੀਟਿੰਗ ਹੋਣ ਤੋਂ ਬਾਅਦ, ਅੱਜ ਹਲਕੇ ਦੇ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਹਲਕੇ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਯੋਜਨਾਵਾਂ ਵਿੱਚੋਂ ਇਸ ਦੌਰਾਨ ਉਨ੍ਹਾਂ ਨੇ ਹਿਮਾਲਿਆ ਕਾਲਜ, ਗੁਰਦਾਸਪੁਰ ਵਿਖੇ ਚੱਲ ਰਹੇ ਸਕਿਲ ਡਿਵੈਲਪਮੈਂਟ ਸੈਂਟਰ, ਜੋ ਕਿ ਪੰਜਾਬ ਅਤੇ ਭਾਰਤ ਸਰਕਾਰ ਦੀ ਗ੍ਰਾਮਿਣ ਕੌਸ਼ਲ ਵਿਕਾਸ ਯੋਜਨਾ (ਡੀਡੀਯੂ-ਜੀਕੇਵਾਈ) ਅਧੀਨ ਚਲਾਇਆ ਜਾ ਰਿਹਾ ਹੈ, ਦਾ ਵਿਸ਼ੇਸ਼ ਨਿਰੀਖਣ ਕੀਤਾ।

ਵਿਧਾਇਕ ਵੱਲੋਂ ਸੈਂਟਰ ਵਿੱਚ ਚੱਲ ਰਹੀਆਂ ਵੱਖ-ਵੱਖ ਟ੍ਰੇਨਿੰਗ ਕਲਾਸਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਨੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਤਸੱਲੀ ਪ੍ਰਗਟਾਉਂਦਿਆਂ ਕਿਹਾ ਗਿਆ ਕਿ ਮਨੀਸ਼ਟਰੀ ਆਫ ਰੂਲਰ ਡਿਵੈਲਪਮੈਂਟ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਨਵੇਕਲੀ  ਪਹਲ ਹੈ, ਜਿਸ ਰਾਹੀਂ ਉਨ੍ਹਾਂ ਨੂੰ ਰੁਜ਼ਗਾਰ ਦੇ ਵਾਧੂ ਮੌਕੇ ਮਿਲ ਰਹੇ ਹਨ।

ਸੋਸਾਇਟੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਸੈਂਟਰ ਵਿੱਚ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਮੁਫਤ ਟ੍ਰੇਨਿੰਗ ਦੇਣ ਦੇ ਨਾਲ-ਨਾਲ ਮੁਫਤ ਕਿਤਾਬਾਂ, ਯੂਨੀਫਾਰਮ ਅਤੇ ਤਿੰਨ ਟਾਈਮ ਦੇ  ਭੋਜਨ ਦੀ ਵੀ ਪੂਰੀ ਵਿਵਸਥਾ ਕੀਤੀ ਗਈ ਹੈ। ਟ੍ਰੇਨਿੰਗ ਪੂਰੀ ਕਰਨ ਉਪਰੰਤ ਬੱਚਿਆਂ ਨੂੰ ਉਨ੍ਹਾਂ ਦੀ ਟਰੇਨਿੰਗ ਅਨੁਸਾਰ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।

ਹਲਕਾ ਵਿਧਾਇਕ ਪਾਹੜਾ ਵੱਲੋਂ ਇਸ ਕੰਮ ਦੀ ਭਰਪੂਰ ਤਾਰੀਫ਼ ਕਰਦਿਆਂ ਕਿਹਾ ਗਿਆ ਕਿ ਇਹ ਯੋਜਨਾ ਪਿੰਡ ਪੱਧਰੀ ਨੌਜਵਾਨਾਂ ਲਈ ਸਵੈਰੋਜ਼ਗਾਰ ਦੇ ਨਾਲ ਨੌਕਰੀਆਂ ਦੇ ਮੌਕੇ ਪ੍ਰਧਾਨ ਕਰ ਸਕਦੀ ਹੈ ਅਤੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਤੋਂ ਵੱਧ ਤੋਂ ਵੱਧ ਲਾਭ ਲਿਆ ਜਾਵੇ।

ਇਸ ਦੌਰੇ ਦੌਰਾਨ ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ, ਐਮ.ਸੀ ਬਾਬੋਵਾਲ ਸ੍ਰੀ ਰਾਕੇਸ਼ ਕੁਮਾਰ , ਜ਼ਿਲ੍ਹਾ ਰੁਜ਼ਗਾਰ ਬਿਊਰੋ ਦੇ ਅਫਸਰ ਪਰਸ਼ੋਤਮ ਸਿੰਘ, ਬਲਾਕ ਮਿਸ਼ਨ ਮੈਨੇਜਰ ਚਾਂਦ ਠਾਕੁਰ, ਮੈਡਮ ਆਂਚਲ, ਸੈਂਟਰ ਮੈਨੇਜਰ ਆਬੇ ਕੁਮਾਰ, ਪ੍ਰੋਜੈਕਟ ਕੋਆਰਡੀਨੇਟਰ ਰਾਜਕੁਮਾਰ ਅਤੇ ਹੋਰ ਸਟਾਫ ਮੌਜੂਦ ਸਨ।

Written By
The Punjab Wire