Close

Recent Posts

ਗੁਰਦਾਸਪੁਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ
  • PublishedJuly 11, 2025

ਗੁਰਦਾਸਪੁਰ, 11 ਜੁਲਾਈ 2025 (ਮੰਨਨ ਸੈਣੀ )। ਪ੍ਰੇਗਾਬਾਲੀਨ ਦੇ ਫ਼ਾਰਮੂਲੇ ਤਹਿਤ ਬਣੀ ਦਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਦੀ ਖੁੱਲ੍ਹੀ ਵਿੱਕਰੀ ਉੱਤੇ ਪਾਬੰਦੀ ਲਗਾਈ ਹੈ। ਇਸ ਦਵਾਈ ਨੂੰ ਵੇਚਣ ਲਈ ਡਾਕਟਰ ਦੀ ਸਿਫ਼ਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣਾ ਜ਼ਰੂਰੀ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗਰਾਮ ਅਤੇ 300 ਮਿਲੀਗਰਾਮ ਵਾਲੇ ਪ੍ਰੇਗਾਬਾਲਿਨ ਦੇ ਫ਼ਾਰਮੂਲੇ ਦੀ ਜਨਤਕ ਤੌਰ ‘ਤੇ ਦੁਰਵਰਤੋਂ ਦੇ ਮਾਮਲੇ ਸਾਹਮਣੇ ਆਏ ਹਨ। ਕਈ ਲੋਕ ਇਸ ਫ਼ਾਰਮੂਲੇ ਦੀ ਦਵਾਈ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੇਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ਼ 75 ਮਿਲੀਗਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐੱਸ.ਐੱਸ. ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫ਼ਾਰਮੂਲੇ ਦੇ 75 ਮਿਲੀਗਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿੱਕਰੀ ‘ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੇਗਾਬਾਲੀਨ 75 ਮਿਲੀਗਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗਰਾਮ ਤੱਕ ਦੀ ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣਗੇ। ਸਾਰੇ ਵਿਕਰੇਤਾ ਸਲਿਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ। ਇਹ ਹੁਕਮ 5 ਜੁਲਾਈ 2025 ਤੋਂ 4 ਅਕਤੂਬਰ 2025 ਤੱਕ ਲਾਗੂ ਰਹੇਗਾ।

Written By
The Punjab Wire