Close

Recent Posts

ਪੰਜਾਬ

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ, ਮੁੱਖ ਮੰਤਰੀ ਮਾਨ ਨੇ ਕਰਵਾਇਆ ਸ਼ਾਮਲ

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ, ਮੁੱਖ ਮੰਤਰੀ ਮਾਨ ਨੇ ਕਰਵਾਇਆ ਸ਼ਾਮਲ
  • PublishedJuly 15, 2025

ਚੰਡੀਗੜ੍ਹ, 15 ਜੁਲਾਈ 2025 (ਦੀ ਪੰਜਾਬ ਵਾਇਰ)। ਤਰਨਤਾਰਨ ਤੋਂ ਅਕਾਲੀ ਦਲ ਨੂੰ ਵੱਡਾ ਝੱਟਕਾ ਲੱਗਾ ਹੈ। ਤਰਨਤਾਰਨ ਤੋਂ   ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈI

ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ ‘ਆਪ’ ਪਾਰਟੀ ਤਰਨਤਾਰਨ ਤੋਂ ਆਪਣੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰ ਸਕਦੀ ਹੈI ਹਰਮੀਤ ਸਿੰਘ ਸੰਧੂ ਤਰਨਤਾਰਨ ਵਿਧਾਨ ਸਭਾ ਤੋਂ ਲਗਾਤਾਰ ਤਿੰਨ ਵਾਰ ਜਿੱਤੇ ਸਨ।

ਹਾਲ ਹੀ ਵਿੱਚ ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਜਿਸ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਜਾਂ ਤਾਂ ਕਾਂਗਰਸ ਵਿੱਚ ਸ਼ਾਮਲ ਹੋਣਗੇ। ਪਰ ਸੰਧੂ ਨੇ ਆਖਰਕਾਰ ‘ਆਪ’ ਨੂੰ ਆਪਣੀ ਪਾਰਟੀ ਵਜੋਂ ਚੁਣਿਆ ਹੈ

Written By
The Punjab Wire