Close

Recent Posts

ਪੰਜਾਬ ਰਾਜਨੀਤੀ

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ
  • PublishedNovember 17, 2026

ਭਗਵੰਤ ਮਾਨ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜਲੰਧਰ ਕਾਂਗਰਸ ਦੇ ਉਪ ਪ੍ਰਧਾਨ, ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਅਤੇ ਸਾਬਕਾ ਡੀਐੱਸਪੀ ‘ਆਪ’ ਵਿੱਚ ਹੋਏ ਸ਼ਾਮਲ

ਤਜਰਬੇਕਾਰ ਅਤੇ ਮਿਹਨਤੀ ਆਗੂਆਂ ਦੇ ਸ਼ਾਮਲ ਹੋਣ ਨਾਲ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਮਿਲ ਕੇ ਪੰਜਾਬ ਦੀ ਤਰੱਕੀ ਨੂੰ ਤੇਜ਼ ਕਰਾਂਗੇ ਅਤੇ ‘ਰੰਗਲਾ ਪੰਜਾਬ’ ਸਿਰਜਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ-ਭਾਜਪਾ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਅੰਦਰੂਨੀ ਕਲੇਸ਼ ਨੇ ਸਾਨੂੰ ਬਾਹਰ ਆਉਣ ਲਈ ਮਜਬੂਰ ਕੀਤਾ, ‘ਆਪ’ ਦੇ ਲੋਕ-ਪੱਖੀ ਕੰਮਾਂ ਨੇ ਸਾਡਾ ਦਿਲ ਜਿੱਤਿਆ: ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂ

ਚੰਡੀਗੜ੍ਹ; 17 ਨਵੰਬਰ 2026 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਇੱਕ ਹੋਰ ਵੱਡਾ ਸਿਆਸੀ ਝਟਕਾ ਦਿੱਤਾ, ਜਦੋਂ ਦੋਵੇਂ ਪਾਰਟੀਆਂ ਦੇ ਕਈ ਅਹਿਮ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਹੋ ਗਏ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉੱਘੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਸ਼ਾਮਿਲ ਹਨ।

ਇਸ ਤੋਂ ਇਲਾਵਾ, ਪੰਜਾਬ ਪੁਲਿਸ ਵਿੱਚ ਬਤੌਰ ਡੀਐਸਪੀ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਵੀ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਮਾਨਦਾਰ ਅਕਸ ਅਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੀਆਂ ਸ਼ਖਸੀਅਤਾਂ ਦੇ ਪਾਰਟੀ ਨਾਲ ਜੁੜਨ ਨਾਲ ਜਲੰਧਰ ਵਿੱਚ ਵਿਰੋਧੀ ਧਿਰਾਂ ਦੇ ਹੌਸਲੇ ਪਸਤ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ  ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਤਜਰਬੇਕਾਰ ਅਤੇ ਮਿਹਨਤੀ ਆਗੂਆਂ ਦੇ ਜੁੜਨ ਨਾਲ ਜਲੰਧਰ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੀ ਤਰੱਕੀ ਦਾ ਇਹ ਕਾਫ਼ਲਾ ਹੋਰ ਤੇਜ਼ੀ ਨਾਲ ਅੱਗੇ ਵਧੇਗਾ।

ਮੁਖਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਸਾਂਝਾ ਕਰਦਿਆਂ ਆਪਣੇ ‘X’ ਅਕਾਊਂਟ ਤੇ ਲਿਖਿਆ “ਅੱਜ ‘ਆਮ ਆਦਮੀ ਪਾਰਟੀ’ ਦੇ ਪਰਿਵਾਰ ‘ਚ ਕਈ ਅਹਿਮ ਸ਼ਖਸੀਅਤਾਂ ਸ਼ਾਮਲ ਹੋਈਆਂ… ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਜੀ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਜੀ ਨੇ ਪਾਰਟੀ ਦੀਆਂ ਨੀਤੀਆਂ ‘ਚ ਵਿਸ਼ਵਾਸ ਜਤਾਇਆ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ‘ਚ ਬਤੌਰ ਡੀਐਸਪੀ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਜੀ ਦਾ ਵੀ ਪਾਰਟੀ ‘ਚ ਨਿੱਘਾ ਸਵਾਗਤ ਹੈ।ਇਨ੍ਹਾਂ ਤਜਰਬੇਕਾਰ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਸਾਰਿਆਂ ਨੂੰ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ। ਆਓ ਮਿਲ ਕੇ ਸਿਰਜੀਏ ‘ਰੰਗਲਾ ਪੰਜਾਬ’।

ਕਾਂਗਰਸ ਅਤੇ ਭਾਜਪਾ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਮੁਖਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋਕੇ ਅਤੇ ਆਪਣੀਆਂ ਪਾਰਟੀਆਂ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਅੰਦਰੂਨੀ ਖਿੱਚੋਤਾਣ ਤੋਂ ਤੰਗ ਆ ਕੇ ਆਪ ਵਿੱਚ ਆਉਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਬਿਨਾਂ ਕਿਸੇ ਸਵਾਰਥ ਅਤੇ ਈਮਾਨਦਾਰੀ ਨਾਲ ਲੋਕ ਭਲਾਈ ਦੇ ਕੰਮ ਕਰਦੇ ਰਹਿਣਗੇ।

Written By
The Punjab Wire