Close

Recent Posts

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ
  • PublishedJuly 16, 2025

ਚੰਡੀਗੜ੍ਹ 16 ਜੁਲਾਈ 2025 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਤੋਂ ਵੀ ਡਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਨੇ ਸ਼ਰਾਰਤੀ ਅਨਸਰਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਵਾਲਾ ਰੁਖ਼ ਅਪਣਾਇਆ ਹੈ ਅਤੇ ਅਜਿਹੇ ਅਨਸਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਅਜਿਹੇ ਅਨਸਰਾਂ ਨੂੰ ਉਨ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਲਈ ਬਖਸ਼ਿਆ ਨਹੀਂ ਜਾਵੇਗਾ।

Written By
The Punjab Wire