Close

Recent Posts

ਗੁਰਦਾਸਪੁਰ ਪੰਜਾਬ

ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ – ਸ਼ਮਸ਼ੇਰ ਸਿੰਘ

ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ – ਸ਼ਮਸ਼ੇਰ ਸਿੰਘ
  • PublishedJuly 18, 2025

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬਾਠਾਂਵਾਲ, ਮੁੰਨਣਾਵਾਲੀ, ਮਛਰਾਲਾ, ਮਿਆਣੀ ਝਮੇਲਾ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ

ਦੀਨਾਨਗਰ/ਗੁਰਦਾਸਪੁਰ, 18 ਜੁਲਾਈ 2025 (ਮੰਨਨ ਸੈਣੀ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਬਾਂਠਾਵਾਲ, ਮੁੰਨਣਾਵਾਲੀ, ਮਛਰਾਲਾ, ਮਿਆਣੀ ਝਮੇਲਾ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ’ ਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ।

ਸ਼ਮਸ਼ੇਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਵਾਇਆ ਜਾਵੇਗਾ ਅਤੇ ਨਾਲ ਹੀ ਉਸਦਾ ਪੁਨਰਵਾਸ ਵੀ ਕੀਤਾ ਜਾਵੇਗਾ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮਗਰੀ ਵੰਡੀ ਗਈ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।

Written By
The Punjab Wire