Close

Recent Posts

ਗੁਰਦਾਸਪੁਰ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 1 ਦਸੰਬਰ ਨੂੰ ਗੁਰਦਾਸਪੁਰ ਪਹੁੰਚੇਗੀ- ਡਿਪਟੀ ਕਮਿਸ਼ਨਰ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 1 ਦਸੰਬਰ ਨੂੰ ਗੁਰਦਾਸਪੁਰ ਪਹੁੰਚੇਗੀ- ਡਿਪਟੀ ਕਮਿਸ਼ਨਰ
  • PublishedNovember 20, 2026

ਡਿਪਟੀ ਕਮਿਸ਼ਨਰ ਵਲੋਂ ਸ਼ੋਭਾ ਯਾਤਰਾ ਦੇ ਸਬੰਧ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 20 ਨਵੰਬਰ 2026 (ਮੰਨਨ ਸੈਣੀ)। ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇੱ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਅਦਿਤਿਆ ਉਪੱਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੈਡਮ ੳਇਸ਼ੀ ਮੰਡਲ ਐਸ.ਡੀ.ਐਮ ਕਲਾਨੌਰ, ਮੈਡਮ ਅਦੀਬਾ ਅਨਮ ਜੀ.ਏ (ਯੂ.ਟੀ),ਗੁਰਦਾਸਪੁਰ, ਅਰਵਿੰਦਰਪਾਲ ਸਿੰਘ ਐਸ.ਡੀ. ਐਮ ਫਤਿਹਗ੍ਹੜ ਚੂੜੀਆਂ, ਲਛਮਣ ਸਿੰਘ ਐਸ.ਡੀ.ਐਮ ਦੀਨਾਨਗਰ, ਸ਼੍ਰੀਮਤੀ ਜਯੋਤਸਨਾ ਸਿੰਘ ਐਸ.ਡੀ.ਐਮ ਬਟਾਲਾ, ਸੁਖਇੰਦਰ ਸਿੰਘ ਡੀ.ਐਸ.ਪੀ ਬਟਾਲਾ ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 30 ਨਵ਼ੰਬਰ ਨੂੰ ਜੰਮੂ ਤੋਂ ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਜਾਵੇਗੀ ਜੋ 30 ਨਵੰਬਰ ਨੂੰ ਸ਼ਾਮ ਪਠਾਟਕੋਟ ਵਿਖੇ ਪਹੁੰਚੇਗੀ।

ਉਹਨਾ ਦੱਸਿਆ ਕਿ 1 ਦਸੰਬਰ ਨੂੰ ਸ਼ੋਭਾ ਯਾਤਰਾ ਪਠਾਨਕੋਟ ਤੋਂ ਗੁਰਦਾਸਪੁਰ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ 1 ਦਸੰਬਰ ਨੂੰ ਸ਼ੋਭਾ ਯਾਤਰਾ ਦਾ ਦੀਨਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਸ਼ੋਭਾ ਯਾਤਰਾ ਦੀਨਾਨਗਰ ਤੋ ਹੁੰਦੀ ਹੋਈ ਗੁਰਦਾਸਪੁਰ,ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ ਤੋਂ ਹੁੰਦੀ ਹੋਈ ਬਟਾਲਾ ਪਹੁੰਚੇਗੀ ਅਤੇ ਉਸ ਤੋ ਬਾਅਦ ਸ਼ੋਭਾ ਯਾਤਰਾ ਸ਼੍ਰੀ ਅੰਮਿ੍ਤਸਰ ਵਿਖੇ ਪਹੁੰਚੇਗੀ।

ਡਿਪਟੀ ਕਮਿਸ਼ਨਰ ਨੇ ਪੁਲਿਸ, ਪੁਲਿਸ ,ਪੀ. ਡਬਲਿਉ.ਡੀ, ਨੈਸ਼ਨਲ ਹਾਈਵੇ ਅਥਾਰਟੀ, ਮੰਡੀ ਬੋਰਡ, ਨਗਰ ਕੌਸਲਾਂ ਤੇ ਕਾਰਪੋਰੇਸ਼ਨ ਬਟਾਲਾ ਦੇ ਅਧਿਕਾਰੀਆਂ, ਸਿਹਤ ਵਿਭਾਗ, ਪਾਵਰਕਾਮ,ਬੀ ਡੀ ਪੀ ਓਜ਼, ਜੰਗਲਾਤ, ਫਾਇਰ ਬ੍ਰਿਗੇਡ, ਸੈਨੀਟੇਸ਼ਨ ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਸਬੰਧ ਵਿਚ ਤਿਅਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ।

Written By
The Punjab Wire