Close

Recent Posts

ਗੁਰਦਾਸਪੁਰ

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ `ਚੋਂ ਬਾਹਰ ਕੱਢ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਦੇਣਾ : ਰਮਨ ਬਹਿਲ

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ `ਚੋਂ ਬਾਹਰ ਕੱਢ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਦੇਣਾ : ਰਮਨ ਬਹਿਲ
  • PublishedJuly 19, 2025

ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 13000 ਖੇਡ ਸਟੇਡੀਅਮ ਬਣਾਏ ਜਾਣਗੇ : ਬਹਿਲ

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਜਾਰੀ

ਗੁਰਦਾਸਪੁਰ, 19 ਜੁਲਾਈ 2025 (ਮੰਨਨ ਸੈਣੀ)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡਾਂ ਵਾੜਾ, ਭੱਟੀਆਂ, ਚੱਕ ਅਰਾਈਆਂ ਅਤੇ ਹਰਦੋਛੰਨੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ।

ਇਸ ਮੌਕੇ ਪਿੰਡਾਂ ਵਿੱਚ ਹੋਈਆਂ ਜਨਤਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਚੋਂ ਬਾਹਰ ਕੱਢ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ `ਤੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਵਿੱਚ 13000 ਦੇ ਕਰੀਬ ਖੇਡ ਸਟੇਡੀਅਮ ਬਣਾਏ ਜਾਣਗੇ ਜਿਨ੍ਹਾਂ ਵਿੱਚੋਂ 3083 ਸਟੇਡੀਅਮ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਆਉਂਦੇ ਦਿਨਾਂ ਵਿੱਚ ਹੋਰ ਪਿੰਡਾਂ ਅਤੇ ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵੀ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਹਰ ਘਰ ਤੱਕ ਨਸ਼ਾ ਮੁਕਤੀ ਦਾ ਸੁਨੇਹਾ ਪਹੁੰਚ ਸਕੇ। ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਸਾਥ ਦੇਣ ਦੀ ਸਹੁੰ ਵੀ ਚੁਕਾਈ।

ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਟਰੱਸਟੀ ਤੇ ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ ਬੱਬਰੀ, ਸਿੱਖਿਆ ਕੋਆਰਡੀਨੇਟਰ ਅਸ਼ਵਨੀ ਕੁਮਾਰ, ਧਰਮਪਾਲ ਸਰਪੰਚ ਵਾੜਾ, ਮਨੀਸ਼ ਕੁਮਾਰ ਸਰਪੰਚ ਭੱਟੀਆਂ, ਸਰਪੰਚ ਗੁਰਪ੍ਰੀਤ ਸਿੰਘ ਚੱਕ ਅਰਾਈਆਂ, ਬਲਜੀਤ ਕੁਮਾਰ ਸਰਪੰਚ ਹਰਦੋਛੰਨੀ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

Written By
The Punjab Wire