Close

Recent Posts

ਕ੍ਰਾਇਮ ਗੁਰਦਾਸਪੁਰ

ਅਗਵਾਨ ਵਿੱਚ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ, ਇੱਕੋ ਪਰਿਵਾਰ ਦੇ ਮੈਂਬਰਾਂ ਸਮੇਤ 4 ਖ਼ਿਲਾਫ਼ ਮਾਮਲਾ ਦਰਜ

ਅਗਵਾਨ ਵਿੱਚ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ, ਇੱਕੋ ਪਰਿਵਾਰ ਦੇ ਮੈਂਬਰਾਂ ਸਮੇਤ 4 ਖ਼ਿਲਾਫ਼ ਮਾਮਲਾ ਦਰਜ
  • PublishedNovember 21, 2026

ਕਲਾਨੌਰ/ਗੁਰਦਾਸਪੁਰ, 21 ਨਵੰਬਰ 2026 (ਮੰਨਨ ਸੈਣੀ)। ਥਾਣਾ ਕਲਾਨੌਰ ਦੀ ਪੁਲਿਸ ਨੇ ਪਿੰਡ ਅਗਵਾਨ ਵਿੱਚ ਰਾਤ ਵੇਲੇ ਘਰ ਅੰਦਰ ਦਾਖ਼ਲ ਹੋ ਕੇ ਇੱਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਿਸ ਕੋਲ ਦਰਜ ਬਿਆਨਾਂ ਮੁਤਾਬਕ ਪਿੰਡ ਅਗਵਾਨ ਦੇ ਵਸਨੀਕ 42 ਸਾਲਾ ਪਰਮਜੀਤ ਸਿੰਘ ਪੁੱਤਰ ਹਰਦੇਵ ਸਿੰਘ ਨੇ ਦੱਸਿਆ ਕਿ 7 ਨਵੰਬਰ 2026 ਨੂੰ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਮੌਜੂਦ ਸੀ। ਰਾਤ ਕਰੀਬ 10:30 ਵਜੇ ਦੋਸ਼ੀ ਉਸ ਦੇ ਘਰ ਦਾ ਗੇਟ ਟੱਪ ਕੇ ਅੰਦਰ ਦਾਖ਼ਲ ਹੋ ਗਏ ਅਤੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਸ਼ਿਕਾਇਤਕਰਤਾ ਅਨੁਸਾਰ ਹਮਲੇ ਦੀ ਵਜ੍ਹਾ ਰੰਜਸ਼ ਇਹ ਹੈ ਕਿ ਕੁਝ ਦਿਨ ਪਹਿਲਾਂ ਉਸ ਦੇ ਭਰਾ ਕੁਲਦੀਪ ਸਿੰਘ ਦੀ ਦੋਸ਼ੀ ਹਰਨੂਰ ਸਿੰਘ ਨਾਲ ਮਾਮੂਲੀ ਤਕਰਾਰ ਹੋਈ ਸੀ।

ਪੁਲਿਸ ਨੇ ਇਸ ਮਾਮਲੇ ਵਿੱਚ ਹੇਠ ਲਿਖੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ:

  • ਚੀਨਾ ਸਿੰਘ ਪੁੱਤਰ ਮੋਹਨ ਸਿੰਘ, ਵਾਸੀ ਅਗਵਾਨ
  • ਵਰਿੰਦਰਪਾਲ ਸਿੰਘ ਪੁੱਤਰ ਸਤਪਾਲ ਸਿੰਘ, ਵਾਸੀ ਅਗਵਾਨ
  • ਹਰਨੂਰ ਸਿੰਘ ਪੁੱਤਰ ਚੀਨਾ ਸਿੰਘ, ਵਾਸੀ ਅਗਵਾਨ
  • ਦਾਰਾ ਸਿੰਘ ਪੁੱਤਰ ਰਣਜੀਤ ਸਿੰਘ, ਵਾਸੀ ਬੰਗਲਾ ਮੁਹੱਲਾ, ਕਲਾਨੌਰ

ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS) ਦੀਆਂ ਧਾਰਾਵਾਂ 333, 115(2), 118(1) ਅਤੇ 3(5) ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਧਿਆਨ ਰਹੇ ਕਿ ਇਹ ਸਾਰੇ ਦੋਸ਼ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਆਧਾਰਿਤ ਹਨ ਅਤੇ ਅਦਾਲਤ ਵਿੱਚ ਸਾਬਤ ਹੋਣੇ ਬਾਕੀ ਹਨ।

Written By
The Punjab Wire