Close

Recent Posts

ਗੁਰਦਾਸਪੁਰ

ਵਿਧਾਨ ਸਭਾ ਚੋਣਾਂ-2027: ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਜਾਂਚ ਅਫਸਰਾਂ ਵਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਸਟ ਲੈਵਲ ਦੀ ਚੈਕਿੰਗ, ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ

ਵਿਧਾਨ ਸਭਾ ਚੋਣਾਂ-2027: ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਜਾਂਚ ਅਫਸਰਾਂ ਵਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਸਟ ਲੈਵਲ ਦੀ ਚੈਕਿੰਗ, ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ
  • PublishedNovember 21, 2026

ਗੁਰਦਾਸਪੁਰ, 20 ਨਵੰਬਰ 2026 (ਮੰਨਨ ਸੈਣੀ)। ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ- 2027 ਦੇ ਮੱਦੇਨਜ਼ਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਚੱਲ ਰਹੀ ਹੈ।

ਅੱਜ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਜਾਂਚ ਅਫਸਰਾਂ ਵਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਸਟ ਲੈਵਲ ਦੀ ਚੈਕਿੰਗ ਕੀਤੀ ਗਈ ਅਤੇ ਜ਼ਿਲ੍ਹਾ ਚੋਣ ਦਫਤਰ ਗੁਰਦਾਸਪੁਰ ਵਲੋਂ ਕੀਤੇ ਸਮੁੱਚੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਗਈ। ਇਸ ਮੌਕੇ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਜਾਂਚ ਅਫਸਰਾਂ ਵਿੱਚ ਸੈਕਸ਼ਨ ਅਫਸਰ ਵਰਿੰਦਰ ਕੁਮਾਰ ਅਤੇ ਸੰਤੋਸ਼ ਕੁਮਾਰ ਮੀਨਾ, ਸਹਾਇਕ ਸੈਕਸ਼ਨ ਅਫਸਰ ਅਵਦੇਸ਼ ਕੁਮਾਰ ਤੇ ਆਰੀਅਨ ਵਰਮਾ ਅਤੇ ਦੀਪਕ ਗੌਤਮ ਡੀਈਓ ਸਮੇਤ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ, ਕਾਨੂੰਗੋ ਸੁਨੀਲ ਕੁਮਾਰ ਅਤੇ ਅਮਿਤ ਕੁਮਾਰ ਵੀ ਮੌਜੂਦ ਸਨ।

ਗੱਲਬਾਤ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਗਈ।

Written By
The Punjab Wire