Close

Recent Posts

ਗੁਰਦਾਸਪੁਰ ਮੁੱਖ ਖ਼ਬਰ

ਜ਼ਿਲ੍ਹਾ ਗੁਰਦਾਸਪੁਰ ਵਿੱਚ ਹੁਣ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ

ਜ਼ਿਲ੍ਹਾ ਗੁਰਦਾਸਪੁਰ ਵਿੱਚ ਹੁਣ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ
  • PublishedJuly 21, 2025

ਗੁਰਦਾਸਪੁਰ, 18 ਜੁਲਾਈ 2025 (ਮੰਨਨ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਵੱਧ ਰਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ, ਸ਼੍ਰੀ ਹਰਜਿੰਦਰ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਆਪਣੇ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋ-ਪਹੀਆ ਵਾਹਨ ਚਲਾਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਆਈ.ਏ.ਐਸ ਹਰਜਿੰਦਰ ਸਿੰਘ

ਇਹ ਫੈਸਲਾ ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹਾਂ, ਕਤਲਾਂ, ਡਕੈਤੀਆਂ ਅਤੇ ਚੇਨ ਸਨੈਚਿੰਗ ਵਰਗੀਆਂ ਵਾਰਦਾਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਪੁਲਿਸ ਵੱਲੋਂ ਜਦੋਂ ਵੀ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾਂਦੀ ਹੈ, ਤਾਂ ਅਪਰਾਧੀਆਂ ਦੇ ਮੂੰਹ ਕੱਪੜੇ ਜਾਂ ਮਾਸਕ ਨਾਲ ਪੂਰੀ ਤਰ੍ਹਾਂ ਢੱਕੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਜਾਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਇਹ ਕਦਮ ਚੁੱਕਿਆ ਗਿਆ ਹੈ।


ਕਦੋਂ ਤੱਕ ਲਾਗੂ ਰਹੇਗਾ ਇਹ ਹੁਕਮ?

ਇਹ ਹੁਕਮ ਮਿਤੀ 18 ਜੁਲਾਈ 2025 ਤੋਂ ਮਿਤੀ 17 ਅਕਤੂਬਰ 2025 ਤੱਕ ਲਾਗੂ ਰਹੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਹੁਕਮ ਇੱਕਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।

Written By
The Punjab Wire