Close

Recent Posts

ਗੁਰਦਾਸਪੁਰ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਭੋਜਰਾਜ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਦਾ ਉਦਘਾਟਨ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਭੋਜਰਾਜ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਦਾ ਉਦਘਾਟਨ ਕੀਤਾ
  • PublishedNovember 21, 2026

ਕਲਾਨੌਰ/ਗੁਰਦਾਸਪੁਰ, 21 ਨਵੰਬਰ 2026 (ਮੰਨਨ ਸੈਣੀ)। ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਭੋਜਰਾਜ ਵਿਖੇ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਲੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡਾਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਹੀ ਪਿੰਡਾਂ ਵਿੱਚ ਵਧੀਆ ਖੇਡ ਸਹੂਲਤਾਂ ਮਿਲ ਸਕਣ।

ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪਿੰਡ ਪੱਧਰ ’ਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

Written By
The Punjab Wire