Close

Recent Posts

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

ਪੰਜਾਬ

ਵਿੱਤ  ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਵਿੱਤ  ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ
  • PublishedNovember 23, 2026

ਭਗਵੰਤ ਮਾਨ ਸਰਕਾਰ ਬੱਸ ਆਪਰੇਟਰਾਂ ਦੀਆਂ ਮੰਗਾਂ ਦੇ ਵਿਵਹਾਰਕ ਹੱਲ ਲੱਭਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਨੂੰ ਬੱਸ ਆਪਰੇਟਰਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਕਰਨ ਲਈ ਵਿਆਪਕ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜਿੱਥੇ ਵੀ ਲੋੜ ਪਈ, ਅਸੀਂ ਬੱਸ ਆਪਰੇਟਰਾਂ ਦੇ ਮੁੱਦੇ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਨਵੰਬਰ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਟਰਾਂਸਪੋਰਟ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਵਿਸਤ੍ਰਿਤ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਸ਼ਿਕਾਇਤਾਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਵਫ਼ਦਾਂ ਦੀਆਂ ਗੱਲਾਂ ਨੂੰ ਧੀਰਜ ਅਤੇ ਹਮਦਰਦੀ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਵਿਵਹਾਰਕ ਅਤੇ ਸੰਤੁਲਿਤ ਹੱਲ ਲੱਭਣ ਦੀ ਵਚਨਬੱਧਤਾ ਦਾ ਭਰੋਸਾ ਦਿਵਾਇਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ, “ਦੋਵਾਂ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇ ਅਤੇ ਉਨ੍ਹਾਂ ਦੇ ਮੁੱਖ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਇੱਕ ਵਿਆਪਕ ਤਜਵੀਜ਼ ਤਿਆਰ ਕੀਤੀ ਜਾਵੇ।”

ਮੀਟਿੰਗ ਦੌਰਾਨ ਵਫ਼ਦਾਂ ਨੇ ਇੱਕ ਵਿਸਤ੍ਰਿਤ ਏਜੰਡਾ ਪੇਸ਼ ਕੀਤਾ, ਜਿਸ ਵਿੱਚ ਸੂਬੇ ਭਰ ਦੇ ਬੱਸ ਆਪਰੇਟਰਾਂ ਨੂੰ ਦਰਪੇਸ਼ ਵਿੱਤੀ ਅਤੇ ਸੰਚਾਲਨ ਸਬੰਧੀ ਚੁਣੌਤੀਆਂ ਨੂੰ ਉਜਾਗਰ ਕੀਤਾ ਗਿਆ।

ਇਹ ਦੁਹਰਾਉਂਦਿਆਂ ਕਿ ਨਿੱਜੀ ਅਤੇ ਮਿੰਨੀ ਬੱਸ ਆਪਰੇਟਰ ਪੰਜਾਬ ਭਰ ਵਿੱਚ ਜਨਤਕ ਸੰਪਰਕ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਟਰਾਂਸਪੋਰਟ ਵਿਭਾਗ ਵੱਲੋਂ ਐਸੋਸੀਏਸ਼ਨਾਂ ਨਾਲ ਕੀਤੀ ਜਾਣ ਵਾਲੀ ਆਗਾਮੀ ਵਿਚਾਰ-ਚਰਚਾ ਵਿੱਚ ਹਰੇਕ ਮੰਗ ਦੀ ਵਿੱਤੀ ਅਤੇ ਨਿਯਮਤ ਵਿਵਹਾਰਕਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਜਲਦ ਤੋਂ ਜਲਦ ਇੱਕ ਉਸਾਰੂ ਰੋਡਮੈਪ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।” ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਲੋੜ ਹੋਵੇ, ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਇਆ ਜਾਵੇ।

ਮੀਟਿੰਗ ਦੌਰਾਨ ਪੰਜਾਬ ਮੋਟਰਜ਼ ਯੂਨੀਅਨ ਵੱਲੋਂ ਸੰਦੀਪ ਸ਼ਰਮਾ, ਸ਼ੁਭ ਕਰਮਨ ਬਰਾੜ, ਦਰਸ਼ਨ ਸਿੰਘ, ਇਕਬਾਲ ਸਿੰਘ ਅਤੇ ਵਰਿੰਦਰ ਸਿੰਘ, ਜਦਕਿ ਬਲਦੇਵ ਸਿੰਘ, ਮੰਗਰ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ ਕਾਲਾ ਅਤੇ ਸੌਰਭ ਰਾਜ ਸਿੰਘ ਨੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।

Written By
The Punjab Wire