Close

Recent Posts

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

ਪੰਜਾਬ

  • PublishedNovember 23, 2026

ਚੰਡੀਗੜ੍ਹ, 23 ਨਵੰਬਰ, 2026 (ਦੀ ਪੰਜੀਬ ਵਾਇਰ)– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿੱਚ ਸ. ਸੰਧਵਾਂ ਨੇ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਧਰਮ ਦੇ ਮਾਰਗ ’ਤੇ ਚੱਲਦਿਆਂ ਇਮਾਨਦਾਰੀ ਨਾਲ ਕਿਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਹਮੇਸ਼ਾ ਸੱਚ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ, ਬੁਰਾਈਆਂ ਦਾ ਤਿਆਗ ਕਰਨਾ ਚਾਹੀਦਾ ਹੈ ਅਤੇ ਕੇਵਲ ਇਮਾਨਦਾਰੀ ਤੇ ਹੱਕ-ਸੱਚ ਦੀ ਕਮਾਈ ਨਾਲ ਹੀ ਆਪਣਾ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ।

ਪਹਿਲੀ ਪਾਤਸ਼ਾਹੀ ਦੀ ਮਹਾਨ ਅਧਿਆਤਮਕ ਵਿਰਾਸਤ ’ਤੇ ਚਾਨਣਾ ਪਾਉਂਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਅਨਮੋਲ ਸਿੱਖਿਆਵਾਂ ਦੀ ਬਖ਼ਸ਼ਿਸ਼ ਦਿੱਤੀ ਹੈ, ਜੋ ਸਾਨੂੰ ਹਮੇਸ਼ਾ ‘ਸਰਬੱਤ ਦੇ ਭਲੇ’ ਅਤੇ ਸਭ ਦੀ ਖ਼ੁਸ਼ਹਾਲੀ ਲਈ ਅਰਦਾਸ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ।

ਇਸ ਪਵਿੱਤਰ ਦਿਹਾੜੇ ’ਤੇ ਸ. ਸੰਧਵਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਅਕਾਲ ਪੁਰਖ ਵਿਸ਼ਵ ‘ਚ ਵਸਦੇ ਸਮੂਹ ਲੋਕਾਂ ਨੂੰ ਖ਼ੁਸ਼ੀਆਂ, ਤੰਦਰੁਸਤੀ ਅਤੇ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨਾਲ ਭਰਪੂਰ ਜੀਵਨ ਬਖ਼ਸ਼ਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਨੂੰ ਅਧਿਆਤਮਕ ਗਿਆਨ ਦਾ ਅਜਿਹਾ ਖ਼ਜ਼ਾਨਾ ਬਖ਼ਸ਼ਿਆ ਹੈ, ਜਿਸ ਦਾ ਕਰਜ਼ ਕਦੇ ਵੀ ਉਤਾਰਿਆ ਨਹੀਂ ਜਾ ਸਕਦਾ।

ਗੁਰੂ ਸਾਹਿਬ ਦੀਆਂ ਉਦਾਸੀਆਂ ਬਾਰੇ ਗੱਲ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰੋਂ ਦਿਸ਼ਾਵਾਂ ਵਿੱਚ ਪੈਦਲ ਉਦਾਸੀਆਂ ਕਰਕੇ ਲੋਕਾਂ ਨੂੰ ਇਮਾਨਦਾਰੀ ਨਾਲ ਜੀਵਨ ਜਿਊਣ, ਸੱਚ ’ਤੇ ਪਹਿਰਾ ਦੇਣ, ਹੱਕ ਦੀ ਕਿਰਤ ਕਰਨ ਅਤੇ ਆਪਣੀ ਕਮਾਈ ਲੋੜਵੰਦਾਂ ਨਾਲ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਸਮੂਹ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿੱਤੇ ਸਰਬ-ਸਾਂਝੇ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ  ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ’ਤੇ ਚੱਲ ਕੇ ਆਪਣੀ ਸਖ਼ਤ ਮਿਹਨਤ ਤੇ ਉੱਚੀਆਂ-ਸੁੱਚੀਆਂ ਕਦਰਾਂ-ਕੀਮਤਾਂ ਸਦਕਾ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।

Written By
The Punjab Wire