Close

Recent Posts

ਗੁਰਦਾਸਪੁਰ

ਸੂਬੇ ਦੀ ਭਾਈਚਾਰਕ ਸਾਂਝ ਅਤੇ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਲੈ ਕੇ ਆਇਆ ਇਹ ਗੱਠਜੋੜ: ਵਿਧਾਇਕ ਅਸ਼ਵਨੀ ਸ਼ਰਮਾ

ਸੂਬੇ ਦੀ ਭਾਈਚਾਰਕ ਸਾਂਝ ਅਤੇ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਲੈ ਕੇ ਆਇਆ ਇਹ ਗੱਠਜੋੜ: ਵਿਧਾਇਕ ਅਸ਼ਵਨੀ ਸ਼ਰਮਾ
  • PublishedNovember 24, 2026

ਮੌਜੂਦਾ ਸੰਕਟ ’ਚੋਂ ਨਿਕਲ ਕੇ ਮੁੜ ਵਿਕਾਸ ਦੀਆਂ ਲੀਹਾਂ ’ਤੇ ਪਰਤੇਗਾ ਪੰਜਾਬ; ਇਤਿਹਾਸਕ ਸਾਂਝ ਦਾ ਦਿਲੋਂ ਸਵਾਗਤ: ਭਾਜਪਾ

ਪਠਾਨਕੋਟ, 24 ਨਵੰਬਰ 2026 (ਮੰਨਨ ਸੈਣੀ)– ਪੰਜਾਬ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਹੋਏ ਗੱਠਜੋੜ ਦਾ ਦਿਲੋਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਇਤਿਹਾਸਕ ਦਿਨ ਕਰਾਰ ਦਿੱਤਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਗੱਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਮੇਲ ਨਹੀਂ, ਸਗੋਂ ਪੰਜਾਬ ਦੀ ਸਦੀਵੀ ਅਮਨ-ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਕਦਮ ਹੈ।

ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਪੰਜਾਬ ਦੇ ਲੋਕਾਂ ਵਿੱਚ ਤਰੱਕੀ, ਸਰਬਪੱਖੀ ਖ਼ੁਸ਼ਹਾਲੀ ਅਤੇ ਇੱਕ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਦਾ ਸੰਚਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੰਵੇਦਨਸ਼ੀਲ ਮਾਹੌਲ ਵਿੱਚ ਦੋਵਾਂ ਪਾਰਟੀਆਂ ਦੀ ਸਾਂਝ ਹਮੇਸ਼ਾ ਸਮਾਜਿਕ ਇਕਸੁਰਤਾ ਅਤੇ ਸਥਿਰਤਾ ਦਾ ਮੁੱਖ ਆਧਾਰ ਰਹੀ ਹੈ।

ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਪ੍ਰਸ਼ਾਸਨਿਕ, ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਅਜਿਹੇ ਸਮੇਂ ਵਿੱਚ ਇਹ ਮਜ਼ਬੂਤ ਗੱਠਜੋੜ ਸੂਬੇ ਨੂੰ ਮੌਜੂਦਾ ਸੰਕਟ ਵਿੱਚੋਂ ਕੱਢ ਕੇ ਮੁੜ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਪੰਜਾਬ ਦੇ ਸੁਨਹਿਰੀ ਅਤੇ ਸ਼ਾਂਤਮਈ ਭਵਿੱਖ ਦੀ ਕਾਮਨਾ ਕਰਦਿਆਂ ਇਸ ਇਤਿਹਾਸਕ ਸਾਂਝ ਦਾ ਪੁਰਜ਼ੋਰ ਸਵਾਗਤ ਕੀਤਾ।

Written By
The Punjab Wire