Close

Recent Posts

ਪੰਜਾਬ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ
  • PublishedJuly 23, 2025

ਕਿਹਾ, ਸੂਬਾ ਸਰਕਾਰ ਰੁਜ਼ਗਾਰ ਮੌਕਿਆਂ ਦਾ ਵਿਸਥਾਰ ਕਰਨ ਲਈ ਵਚਨਬੱਧ

ਚੰਡੀਗੜ੍ਹ, 23 ਜੁਲਾਈ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਸ੍ਰੀ ਭਗਤ ਨੇ ਪੈਸਕੋ ਦੀ ਪ੍ਰਗਤੀ, ਵਿੱਤੀ ਸਥਿਤੀ ਅਤੇ ਸਟਾਫ ਭਲਾਈ ਪਹਿਲਕਦਮੀਆਂ ਦਾ ਵਿਆਪਕ ਮੁਲਾਂਕਣ ਕੀਤਾ। ਮੀਟਿੰਗ ਸਾਬਕਾ ਸੈਨਿਕਾਂ ਲਈ ਸਥਾਈ ਨੌਕਰੀ ਦੇ ਮੌਕੇ ਪੈਦਾ ਕਰਨ ਵਿੱਚ ਪੈਸਕੋ ਦੀ ਭੂਮਿਕਾ ਨੂੰ ਵਧਾਉਣ ’ਤੇ ਕੇਂਦ੍ਰਿਤ ਰਹੀ।

ਮੀਟਿੰਗ ਦੌਰਾਨ, ਮੈਨਿਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਸੁਰੱਖਿਆ) ਐਸ.ਪੀ. ਸਿੰਘ ਨੇ ਮੰਤਰੀ ਨੂੰ ਚੱਲ ਰਹੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਸੁਰੱਖਿਆ ਗਾਰਡਾਂ ਦੀ ਤਨਖਾਹ, ਵਿਸ਼ੇਸ਼ ਸ਼੍ਰੇਣੀਆਂ ਅਧੀਨ ਤਨਖਾਹ ਸੋਧ ਲਈ ਪ੍ਰਸਤਾਵ, ਸਾਬਕਾ ਸੈਨਿਕਾਂ ਲਈ ਭਰਤੀ ਪ੍ਰਕਿਰਿਆ ਵਿੱਚ ਸੁਧਾਰ ਅਤੇ ਸਾਬਕਾ ਸੈਨਿਕਾਂ ਦੀ ਮੁੜ-ਭਰਤੀ ਉਮਰ ਸੀਮਾ ਨੂੰ 65 ਸਾਲ ਤੱਕ ਵਧਾਉਣ ਦੇ ਪ੍ਰਸਤਾਵ ਵਰਗੇ ਅਹਿਮ ਪਹਿਲੂ ਸ਼ਾਮਲ ਸਨ।

ਸ਼੍ਰੀ ਭਗਤ ਨੇ ਦੁਹਰਾਇਆ ਕਿ ਰਾਜ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਅਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

Written By
The Punjab Wire