Close

Recent Posts

ਪੰਜਾਬ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ
  • PublishedNovember 25, 2026

ਪੁਲਿਸ ਟੀਮਾਂ ਨੇ 201 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 634ਵੇਂ ਦਿਨ 93 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 25 ਨਵੰਬਰ 2026 ( ਦੀ ਪੰਜਾਬ ਵਾਇਰ)– ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 309ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

309ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 86,706 ਹੋ ਗਈ ਹੈ।

ਇਸ ਤੋਂ ਇਲਾਵਾ 201 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 634ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 766 ਗ੍ਰਾਮ ਹੈਰੋਇਨ, 2.5 ਕਿਲੋ ਅਫੀਮ, 2,259 ਨਸ਼ੀਲੀਆਂ ਗੋਲੀਆਂ 100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 634 ਦਿਨਾਂ ਵਿੱਚ 95,308 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

Written By
The Punjab Wire