Close

Recent Posts

ਗੁਰਦਾਸਪੁਰ

ਰਮਨ ਬਹਿਲ ਦਾ ਯਤਨਾ ਸਦਕਾ ਗੁਰਦਾਸਪੁਰ ਬਾਰ ਐਸੋਸੀਏਸ਼ਨ ਵੱਲੋਂ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੜਤਾਲ ਖਤਮ

ਰਮਨ ਬਹਿਲ ਦਾ ਯਤਨਾ ਸਦਕਾ ਗੁਰਦਾਸਪੁਰ ਬਾਰ ਐਸੋਸੀਏਸ਼ਨ ਵੱਲੋਂ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੜਤਾਲ ਖਤਮ
  • PublishedNovember 27, 2026

ਗੁਰਦਾਸਪੁਰ ਦੇ ਟੁਕੜੇ ਨਹੀਂ ਹੋਣ ਦਿੱਤੇ ਜਾਣਗੇ-ਰਮਨ ਬਹਿਲ

ਗੁਰਦਾਸਪੁਰ, 27 ਨਵੰਬਰ 2026 (ਮੰਨਨ ਸੈਣੀ)– ਗੁਰਦਾਸਪੁਰ ਬਾਰ ਐਸੋਸੀਏਸ਼ਨ ਵੱਲੋਂ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਪ੍ਰਸਤਾਵ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੜਤਾਲ, ਅੱਜ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਖਤਮ ਹੋ ਗਈ।

ਇਸ ਮੌਕੇ ਰਮਨ ਬਹਿਲ ਨੇ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਵਕੀਲਾਂ ਨੂੰ ਭਰੋਸਾ ਦਿਵਾਇਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਟੁਕੜੇ ਨਹੀਂ ਹੋਣ ਦਿੱਤੇ ਜਾਣਗੇ ਅਤੇ ਜ਼ਿਲ੍ਹੇ ਦੀ ਮੌਜੂਦਾ ਪਹਿਚਾਣ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਪਹਿਲਾਂ ਵੀ ਕਈ ਕਾਰਜ ਕਰਵਾਏ ਗਏ ਹਨ ਅਤੇ ਭਵਿੱਖ ਵਿੱਚ ਵੀ ਬਾਰ ਐਸੋਸੀਏਸ਼ਨ ਦੀਆਂ ਲੋੜਾਂ ਅਤੇ ਵਿਕਾਸ ਕਾਰਜਾਂ ਲਈ ਉਹ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।  ਇਸ ਮੌਕੇ ਬਾਰ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਦਾ ਵੀ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣਾ ਸਮੂਹ ਜ਼ਿਲ੍ਹਾ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਹੋਰ ਮੈਂਬਰ ਅਤੇ ਵਕੀਲ ਵੀ ਹਾਜ਼ਰ ਸਨ।

Written By
The Punjab Wire