ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਤਹਿਸੀਲ ਦਫਤਰ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ
ਲੋਕਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜੀ ਰਜਿਸਟਰੀ ਬਾਬਤ ਫੀਡਬੈਕ ਹਾਸਲ ਕੀਤੀ
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ, ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ
ਗੁਰਦਾਸਪੁਰ, 30 ਜੁਲਾਈ 2025 (ਮੰਨਨ ਸੈਣੀ )। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ ਕਰਕੇ ਤਹਿਸੀਲਦਾਰ ਤੇ ਸਬ ਰਜਿਸਟਰਾਰ ਦਫਤਰ ਵਿਖੇ ਪ੍ਰਦਾਨ ਕੀਤੀਆਂ ਜਾ ਪ੍ਰਸ਼ਾਸਨਿਕ ਸੇਵਾਵਾਂ ਦਾ ਨਿਰੀਖਣ ਕੀਤਾ।
ਡਾ. ਹਰਜਿੰਦਰ ਸਿੰਘ ਬੇਦੀ ਨੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤੀਆਂ ਜਾ ਰਹੀਆਂ ਈਜੀ ਰਜਿਸਟਰੀਆਂ ਦੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਤਹਿਸੀਲ ਵਿੱਚ ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜੀ ਰਜਿਸਟਰੀ ਬਾਬਤ ਫੀਡਬੈਕ ਹਾਸਲ ਕੀਤੀ ਤੇ ਲੋਕਾਂ ਨੇ ਕੀਤੇ ਜਾ ਰਹੇ ਕੰਮਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ `ਤੇ ਹੱਲ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਡਾ ਹਰਜਿੰਦਰ ਸਿੰਘ ਬੇਦੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ `ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਰਜਿਸਟਰੀ ਕਰਵਾਉਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਹਨਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ।