ਅੱਤਵਾਦੀਆਂ ਦੇ ਸਾਥਿਆਂ ਤੱਕ IED ਪਹੁੰਚਣ ਤੋਂ ਪਹਿਲ੍ਹਾਂ ਹੀ ਸਾਜ਼ਿਸ਼ ਕੀਤੀ ਨਾਕਾਮ, ਬੰਬ ਨਿਰੋਧਕ ਦਸਤੇ ਨੇ IED ਨੂੰ ਕੀਤਾ ਨਕਾਰਾ
ਚੰਡੀਗੜ੍ਹ, 7 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਖੁਫੀਆ ਅਪਰੇਸ਼ਨ ਤਹਿਤ ਪਾਕਿਸਤਾਨ-ਆਧਾਰਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਲਖਬੀਰ ਲੰਡਾ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਨ੍ਹਾਂ ਅੱਤਵਾਦੀਆਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਸਮਰਥਨ ਪ੍ਰਾਪਤ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੋਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਤੇ ਦਿੱਤੀ ਗਈ।
ਭਰੋਸੇਯੋਗ ਸੂਹ ਮਿਲਣ ‘ਤੇ, AGTF ਅਤੇ ਤਰਨਤਾਰਨ ਪੁਲਿਸ ਨੇ ਇੱਕ ਸਾਂਝੀ ਮੁਹਿੰਮ ਚਲਾਈ ਅਤੇ ਤਰਨਤਾਰਨ ਤੋਂ ਇੱਕ IED (Improvised Explosive Device) ਬਰਾਮਦ ਕੀਤਾ। ਇਸ IED ਨੂੰ ਹਰਵਿੰਦਰ ਰਿੰਦਾ ਦੇ ਸਾਥੀਆਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।
ਇਸ IED ਨੂੰ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ ਅਤੇ ਬੰਬ ਨਿਰੋਧਕ ਦਸਤੇ (EOD) ਦੀ ਟੀਮ ਨੇ ਇਸ ਨੂੰ ਨਕਾਰਾ ਕਰ ਦਿੱਤਾ। ਇਸ ਸਬੰਧ ਵਿੱਚ ਥਾਣਾ ਸ੍ਰੀਹਾਲੀ, ਤਰਨਤਾਰਨ ਵਿਖੇ ਐਕਸਪਲੋਸਿਵ ਐਕਟ ਤਹਿਤ FIR ਦਰਜ ਕਰ ਲਈ ਗਈ ਹੈ। ਪੰਜਾਬ ਪੁਲਿਸ ਦੀ ਇਸ ਕਾਰਵਾਈ ਨਾਲ ਇੱਕ ਵੱਡਾ ਅੱਤਵਾਦੀ ਹਮਲਾ ਟਲ ਗਿਆ ਹੈ।