Close

Recent Posts

ਰਾਜਨੀਤੀ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਏਕੇ ਦੇ ਸੱਦੇ ਦੇ ਅਗਲੇ ਦਿਨ ਬਲਦੇਵ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਹੋਏ ਸ਼ਾਮਲ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਏਕੇ ਦੇ ਸੱਦੇ ਦੇ ਅਗਲੇ ਦਿਨ ਬਲਦੇਵ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਹੋਏ ਸ਼ਾਮਲ
  • PublishedAugust 8, 2025

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਦਾ ਪਾਰਟੀ ’ਚ ਮੁੜ ਸ਼ਾਮਲ ਹੋਣ ’ਤੇ ਕੀਤਾ ਸਵਾਗਤ

ਸੰਗਰੂਰ, 8 ਅਗਸਤ 2025 (ਦੀ ਪੰਜਾਬ ਵਾਇਰ)– ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵੱਖ-ਵੱਖ ਅਕਾਲੀ ਧੜਿਆਂ ਨੂੰ ਏਕਾ ਕਰਨ ਦੇ ਦਿੱਤੇ ਸੱਦੇ ਤੋਂ ਇਕ ਦਿਨ ਬਾਅਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਲਦੇਵ ਸਿੰਘ ਮਾਨ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜੋ ਅੱਜ ਸੁਲਰ ਘਰਾਟ (ਦਿੜਬਾ) ਵਿਖੇ ਸਰਦਾਰ ਬਲਦੇਵ ਸਿੰਘ ਮਾਨ ਦੀ ਰਿਹਾਇਸ਼ ਵਿਖੇ ਪਹੁੰਚੇ, ਨੇ ਉਹਨਾਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਕਰਵਾਇਆ ਅਤੇ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਸੀਨੀਅਰ ਆਗੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੁੜ ਮਾਂ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਬੀਤੇ ਕੱਲ੍ਹ ਹੀ ਕਿਸੇ ਨਾ ਕਿਸੇ ਕਾਰਨ ਅਕਾਲੀ ਦਲ ਛੱਡ ਕੇ ਗਏ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਵਾਪਸ ਆਪਣੀ ਮਾਂ ਪਾਰਟੀ ਵਿਚ ਸ਼ਾਮਲ ਹੋ ਜਾਣ। ਉਹਨਾਂ ਕਿਹਾ ਕਿ ਉਹ ਸਰਦਾਰ ਬਲਦੇਵ ਸਿੰਘ ਮਾਨ ਦੇ ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ਦੀ ਅਪੀਲ ਪ੍ਰਵਾਨ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਬਲਦੇਵ ਸਿੰਘ ਮਾਨ ਉਹਨਾਂ ਲਈ ਪਿਤਾ ਵਾਂਗ ਹੀ ਸਤਿਕਾਰਯੋਗ ਹਨ ਕਿਉਂਕਿ ਉਹ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚ ਸ਼ਾਮਲ ਹਨ ਜਿਹਨਾਂ ਨੇ 1971 ਵਿਚ ਪਹਿਲੀ ਚੋਣ ਲੜੀ ਸੀ। ਉਹਨਾਂ ਕਿਹਾ ਕਿ ਸਰਦਾਰ ਬਲਦੇਵ ਸਿੰਘ ਮਾਨ ਵਰਗੇ ਆਗੂਆਂ ਨੇ ਹੀ ਅਕਾਲੀ ਦਲ ਲਈ ਕੁਰਬਾਨੀਆਂ ਦਿੱਤੀਆਂ। ਸਰਦਾਰ ਬਾਦਲ ਨੇ ਬੇਹੱਦ ਹਲੀਮੀ ਵਿਖਾਉਂਦਿਆਂ ਉੱਘੇ ਆਗੂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਤਿਕਾਰਤ ਰੁਤਬੇ ਨੂੰ ਵੇਖਦਿਆਂ ਖੁਦ ਉਹਨਾਂ ਨੂੰ ਸਿਰੋਪਾਓ ਬਖਸ਼ਿਸ਼ ਕਰਨ ਬਜਾਏ ਕਿ ਉਹ ਉਹਨਾਂ ਨੂੰ ਸਿਰੋਪਾਓ ਦੇਣ।

ਸਰਦਾਰ ਬਾਦਲ ਨੇ ਗੱਲ ਕੀਤੀ ਕਿ ਕਿਵੇਂ ਦਿੱਲੀ ਦੀਆਂ ਸਿਆਸੀ ਪਾਰਟੀਆਂ ਨੇ ਹਮੇਸ਼ਾ ਪੰਜਾਬੀਆਂ ਨਾਲ ਧਰੋਹ ਕਮਾਇਆ। ਉਹਨਾਂ ਕਿਹਾ ਕਿ ਪੰਜਾਬ ਨਾਲ ਸ਼ੁਰੂ ਤੋਂ ਹੀ ਵਿਤਕਰਾ ਹੁੰਦਾ ਆਇਆ ਹੈ ਅਤੇ ਇਸਦਾ ਪਾਣੀ ਰਾਜਸਥਾਨ ਨੂੰ ਦੇ ਦਿੱਤਾ ਗਿਆ। ਉਹਨਾਂ ਕਿਹਾ ਕਿ ਸਾਨੂੰ ਤਾਂ ਸਾਡੀ ਰਾਜਧਾਨੀ ਵੀ ਨਹੀਂ ਦਿੱਤੀ ਗਈ ਤੇ ਰਾਜ ਦੇ ਪੁਨਰਗਠਨ ਵੇਲੇ ਪੰਜਾਬੀ ਬੋਲਦੇ ਇਲਾਕੇ ਵੀ ਸਾਡੇ ਤੋਂ ਖੋਹ ਲਏ ਗਏ।

ਉਹਨਾਂ ਕਿਹਾ ਕਿ ਹੁਣ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਕੱਖ ਨਹੀਂ ਕੀਤਾ ਜਾ ਰਿਹਾ ਤੇ ਉਲਟਾ ਸੂਬੇ ਨੂੰ ਨਿਚੋੜਿਆ ਜਾ ਰਿਹਾ ਹੈ ਅਤੇ ਪੰਜਾਬੀਆਂ ਦੇ ਨਿੱਜੀ ਸਰੋਤਾਂ ਦੀ ਵਰਤੋਂ ਵੀ ਪਾਰਟੀ ਦੇ ਦੇਸ਼ ਭਰ ਵਿਚ ਪਸਾਰ ਵਾਸਤੇ ਕੀਤੀ ਜਾ ਰਹੀ ਹੈ।

ਸਰਦਾਰ ਬਾਦਲ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਦੇ ਨਾਂ ’ਤੇ ਕਿਸਾਨਾਂ ਤੋਂ 65000 ਏਕੜ ਰਕਬਾ ਖੋਹਣ ਦੀ ਸਕੀਮ ਬਣਾਈ ਹੈ। ਉਹਨਾਂ ਕਿਹਾ ਕਿ ਭਾਵੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੀਮ ’ਤੇ ਇਕ ਮਹੀਨੇ ਵਾਸਤੇ ਰੋਕ ਲਗਾ ਦਿੱਤੀ ਹੈ ਪਰ ਜਦੋਂ ਤੱਕ ਆਪ ਸਰਕਾਰ ਇਹ ਸਕੀਮ ਰੱਦ ਨਹੀਂ ਕਰਦੀ, ਅਸੀਂ ਟਿਕ ਕੇ ਨਹੀਂ ਬੈਠਾਂਗੇ।

ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵੱਲੋਂ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ 1 ਸਤੰਬਰ ਤੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਕੀਤੇ ਜਾ ਰਹੇ ਮੋਰਚੇ ਵਾਸਤੇ ਆਪੋ ਆਪਣੀ ਤਿਆਰੀ ਖਿੱਚ ਲੈਣ।

ਸਰਦਾਰ ਬਾਦਲ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਾਸਤੇ ਹੁਣ ਤੋਂ ਹੀ ਤਿਆਰੀ ਖਿੱਚ ਲੈਣ ਅਤੇ ਕਿਹਾ ਕਿ ਅਕਾਲੀ ਦਲ ਬਾਹਰਲਿਆਂ ਤੋਂ ਪੰਜਾਬ ਨੂੰ ਮੁਕਤ ਕਰਵਾਉਣ ਵਾਸਤੇ ਦ੍ਰਿੜ੍ਹ ਸੰਕਲਪ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੀ ਉਹੀ ਪੁਰਾਣੀ ਸ਼ਾਨ ਬਹਾਲ ਕਰਵਾਉਣ ਵਾਸਤੇ ਕੰਮ ਕਰਨ ਲਈ ਵਚਨਬੱਧ ਹਾਂ ਜੋ ਪਿਛਲੀ ਕਾਂਗਰਸ ਅਤੇ ਮੌਜੂਦਾ ਆਪ ਸਰਕਾਰ ਨੇ ਤਬਾਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਅਸੀਂ ਸੱਤਾ ਵਿਚ ਆਉਣ ’ਤੇ ਨਾ ਸਿਰਫ ਖੇਤੀਬਾੜੀ ਤੇ ਦਿਹਾਤੀ ਵਿਕਾਸ ਨੂੰ ਹੁਲਾਰਾ ਦੇਵਾਂਗੇ ਸਗੋਂ ਪੰਜਾਬ ਵਿਚ ਸਨੱਅਤ ਲਿਆ ਕੇ ਨੌਜਵਾਨਾਂ ਵਾਸਤੇ ਰੋਜ਼ਗਾਰ ਦੇ ਮੌਕੇ ਸਿਰਜਾਂਗੇ।

ਇਸ ਮੌਕੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਸੰਤ ਬਲਬੀਰ ਸਿੰਘ ਘੁੰਨਸ, ਵਿਨਰਜੀਤ ਸਿੰਘ ਗੋਲਡੀ, ਗੁਲਜ਼ਾਰੀ ਮੂਣਕ, ਗਗਨਦੀਪ ਸਿੰਘ ਖੰਡੇਬਾਦ, ਤੇਜਿੰਦਰ ਸਿੰਘ ਮਿੱਡੂਖੇੜਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮਾਸਟਰ ਤੇਜਿੰਦਰ ਸਿੰਘ ਸੰਘੇੜੀ ਅਤੇ ਇਕਬਾਲਜੀਤ ਸਿੰਘ ਪੂਨੀਆ ਵੀ ਹਾਜ਼ਰ ਸਨ।

Written By
The Punjab Wire