ਗੁਰਦਾਸਪੁਰ, 12 ਅਗਸਤ 2025 (ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਅੱਜ ਤਿੰਨ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਇਸ ਤਹਿਤ ਸ. ਗੁਰਬਚਨ ਸਿੰਘ ਬੱਬੇਹਾਲੀ ਨੂੰ ਜ਼ਿਲ੍ਹਾ ਗੁਰਦਾਸਪੁਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਸ. ਜਰਨੈਲ ਸਿੰਘ ਵਾਹਿਦ ਨੂੰ ਕਪੂਰਥਲਾ ਸ਼ਹਿਰੀ ਦਾ ਪ੍ਰਧਾਨ ਅਤੇ ਸ੍ਰੀ ਖਾਨਮੁਖ ਭਾਰਤੀ ਨੂੰ ਮੋਗਾ ਸ਼ਹਿਰੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਹਨਾਂ ਨਿਯੁਕਤੀਆਂ ਨੂੰ ਪਾਰਟੀ ਦੀ ਜ਼ਮੀਨੀ ਪੱਧਰ ‘ਤੇ ਪਕੜ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਤਿੰਨੋਂ ਆਗੂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।