Close

Recent Posts

ਗੁਰਦਾਸਪੁਰ ਪੰਜਾਬ

ਸੈਣੀ ਸਭਾ ਗੁਰਦਾਸਪੁਰ ਨੇ ਮੰਤਰੀ ਹਰਦੀਪ ਸਿੰਘ ਮੁੰਡਿਆ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ

ਸੈਣੀ ਸਭਾ ਗੁਰਦਾਸਪੁਰ ਨੇ ਮੰਤਰੀ ਹਰਦੀਪ ਸਿੰਘ ਮੁੰਡਿਆ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ
  • PublishedAugust 17, 2025

ਗੁਰਦਾਸਪੁਰ, 17 ਅਗਸਤ 2025 (ਮੰਨਨ ਸੈਣੀ)। ਸੈਣੀ ਸਭਾ ਗੁਰਦਾਸਪੁਰ ਦੇ ਵਫ਼ਦ ਨੇ ਬੀਤੇ ਦਿਨ੍ਹੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾ ਸਦਕਾ ਮਾਣਯੋਗ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡਿਆ ਨੂੰ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ। ਇਹ ਵਫ਼ਦ ਸੈਣੀ ਸਭਾ ਗੁਰਦਾਸਪੁਰ ਦੇ ਪ੍ਰਧਾਨ ਬਖ਼ਸ਼ੀਸ਼ ਸਿੰਘ ਸੈਣੀ ਦੀ ਅਗਵਾਈ ਹੇਠ ਮੰਤਰੀ ਨੂੰ ਮਿਲਿਆ।

ਮੀਟਿੰਗ ਵਿੱਚ ਸੈਣੀ ਭਾਈਚਾਰੇ ਨੇ ਆਪਣੇ ਮੁੱਦੇ ਅਤੇ ਮੰਗਾਂ ਨੂੰ ਸਰਕਾਰ ਅੱਗੇ ਰੱਖਿਆ। ਜਿਸ ਤਹਿਤ ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਸੈਣੀ ਭਾਈਚਾਰਾ ਸਮਾਜ ਦਾ ਇਕ ਅਹਿਮ ਹਿੱਸਾ ਹੈ ਅਤੇ ਇਹ ਮੰਗਾਂ ਉਨ੍ਹਾਂ ਵੱਲੋਂ ਨਿਜੀ ਤੌਰ ਤੇ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ ਜਾਣਗੀਆਂ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਈਚਾਰੇ ਦੇ ਹਿੱਤਾਂ ਨੂੰ ਕਿਸੇ ਵੀ ਹਾਲਤ ਵਿੱਚ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵੀ ਮੰਤਰੀ ਅੱਗੇ ਪੁਰਜੋਰ ਮੰਗ ਕੀਤੀ ਕਿ ਸੈਣੀ ਸਮਾਜ ਦੀਆਂ ਮੰਗਾ ਦਾ ਮੁੱਖ ਮੰਤਰੀ ਨੂੰ ਮਿਲ ਕੇ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਿਜੀ ਤੌਰ ਤੇ ਸਮਾਜ ਦੇ ਹਰ ਵਰਗ ਨਾਲ ਮੌਡੇ ਨਾਲ ਮੌਡਾ ਜੋੜ ਕੇ ਖੜ੍ਹੇ ਹਨ ਉਸੇ ਤਰ੍ਹਾਂ ਉਹ ਸੈਣੀ ਸਮਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਨਿਜੀ ਤੌਰ ਤੇ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੈਣੀ ਵੈਲਫੇਅਰ ਬੋਰਡ ਦਾ ਵੀ ਗਠਨ ਕੀਤਾ ਹੈ। ਸੈਣੀ ਸਭਾ ਦੇ ਵਫਦ ਨੇ ਆਸ ਜਤਾਈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਭਰੋਸੇ ਤੇ ਖਰਾ ਉਤਰੇਗੀ ਅਤੇ ਭਾਈਚਾਰੇ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇਗੀ।

ਇਸ ਵਫ਼ਦ ਵਿੱਚ ਸਰਪਰਸਤ ਦਰਸ਼ਨ ਸਿੰਘ, ਜਨਰਲ ਸਕੱਤਰ ਮਲਕੀਤ ਸਿੰਘ, ਮੀਤ ਪ੍ਰਧਾਨ ਕੰਵਲਜੀਤ ਸਿੰਘ ਰੱਬ, ਮੀਤ ਪ੍ਰਧਾਨ ਸੁਰੇਸ਼ ਸੈਣੀ, ਮੀਤ ਪ੍ਰਧਾਨ ਕਰਮ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ, ਆਫਿਸ ਮੈਨਜੇਰ ਪਰਮਜੀਤ ਸਿੰਘ, ਸਲਾਹਕਾਰ ਦਿਲਬਾਗ ਸਿੰਘ, ਸਲਾਹਕਾਰ ਆਰ. ਐਸ. ਬੁਡਵਾਲ, ਸੱਕਤਰ ਗੁਰਦੀਪ ਸਿੰਘ, ਸਕੱਤਰ ਜਰਨੈਲ ਸਿੰਘ, ਪ੍ਰੈਸ ਸਕੱਤਰ ਮੰਨਨ ਸੈਣੀ, ਯੂਥ ਪ੍ਰਧਾਨ ਦਰਕੀਤਰ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਗੁਰਨਾਮ ਸਿੰਘ, ਸੁਖਵਿੰਦਰ ਸਿੰਘ ਕਾਕਾ, ਗੁਰਵਿੰਦਰ ਸਿੰਘ ਬਿੱਟੂ, ਹੈਪੀ ਸੈਣੀ ਸਾਰੇ ਮੈਂਬਰ ਸ਼ਾਮਿਲ ਸਨ।

Written By
The Punjab Wire