ਚੰਡੀਗੜ੍ਹ, 18 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਅੱਜ ਇੱਕ ਮਾਮੂਲੀ ਕੈਬਨਿਟ ਫੇਰਬਦਲ ਕੀਤਾ ਗਿਆ ਹੈ, ਜਿਸ ਵਿੱਚ ਸੰਜੀਵ ਅਰੋੜਾ ਨੂੰ ਇੱਕ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਫੇਰਬਦਲ ਤਹਿਤ, ਹਰਭਜਨ ਸਿੰਘ ਈ ਟੀ ਓ ਤੋਂ ਬਿਜਲੀ ਮਹਿਕਮਾ ਵਾਪਸ ਲੈ ਕੇ ਸੰਜੀਵ ਅਰੋੜਾ ਨੂੰ ਸੂਬੇ ਦਾ ਨਵਾਂ ਬਿਜਲੀ ਮੰਤਰੀ ਬਣਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅਰੋੜਾ ਪਹਿਲਾਂ ਹੀ ਆਪਣੇ ਕੰਮਕਾਜ ਨੂੰ ਲੈ ਕੇ ਕਾਫੀ ਸਰਗਰਮ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਦੇ ਕੇ ਸਰਕਾਰ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕੀਤਾ ਹੈ। ਇਸ ਨਾਲ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਦੀ ਉਮੀਦ ਜਤਾਈ ਜਾ ਰਹੀ ਹੈ।