Close

Recent Posts

ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਹਿੰਦੂ ਯੁਵਕ ਰਾਮ ਨਾਟਕ ਕਲੱਬ ਗੀਤਾ ਭਵਨ ਰੋਡ ਗੁਰਦਾਸਪੁਰ ਦੇ ਨਵੀਨੀਕਰਨ ਲਈ ਟੈਂਡਰ ਜਾਰੀ

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਹਿੰਦੂ ਯੁਵਕ ਰਾਮ ਨਾਟਕ ਕਲੱਬ ਗੀਤਾ ਭਵਨ ਰੋਡ ਗੁਰਦਾਸਪੁਰ ਦੇ ਨਵੀਨੀਕਰਨ ਲਈ ਟੈਂਡਰ ਜਾਰੀ
  • PublishedAugust 23, 2025

ਗੁਰਦਾਸਪੁਰ,23 ਅਗਸਤ 2025 (ਮੰਨਨ ਸੈਣੀ)। ਗੀਤਾ ਭਵਨ ਰੋਡ ‘ਤੇ ਸਥਿਤ ਹਿੰਦੂ ਯੁਵਕ ਸਭਾ ਰਾਮ ਨਾਟਕ ਕਲੱਬ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਮੁਰੰਮਤ ਦੀ ਉਡੀਕ ਕਰ ਰਹੇ ਰਾਮਲੀਲਾ ਸ਼ੈੱਡ ਅਤੇ ਕਮਰੇ ਦੇ ਨਵੀਨੀਕਰਨ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ। ਇਹ ਸਭ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਣਥੱਕ ਮਿਹਨਤ ਅਤੇ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ।

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਤੋਂ ਬਾਅਦ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਇਸ ਕੰਮ ਲਈ ਟੈਂਡਰ ਜਾਰੀ ਕਰ ਦਿੱਤਾ ਹੈ। ਇਸ ਪ੍ਰੋਜੈਕਟ ਲਈ ਅੰਦਾਜ਼ਨ ₹25.98 ਲੱਖ ਦਾ ਖਰਚਾ ਆਵੇਗਾ ਅਤੇ ਕੰਮ ਨੂੰ ਪੂਰਾ ਕਰਨ ਲਈ 3 ਮਹੀਨਿਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਕਾਰਜ ਵਿੱਚ ਰਾਮਲੀਲਾ ਸ਼ੈੱਡ ਅਤੇ ਕਮਰੇ ਦੀ ਮੁਰੰਮਤ ਅਤੇ ਨਵੀਨੀਕਰਨ ਸ਼ਾਮਲ ਹੈ।

ਇਹ ਫੈਸਲਾ ਇਲਾਕੇ ਦੇ ਲੋਕਾਂ, ਖਾਸ ਕਰਕੇ ਹਿੰਦੂ ਯੁਵਕ ਸਭਾ ਰਾਮ ਨਾਟਕ ਕਲੱਬ ਦੇ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਲੈ ਕੇ ਆਇਆ ਹੈ। ਲੰਬੇ ਸਮੇਂ ਤੋਂ ਇਹ ਲੋਕ ਇਸ ਮੰਚ ਦੇ ਸੁਧਾਰ ਦੀ ਮੰਗ ਕਰ ਰਹੇ ਸਨ, ਜਿੱਥੇ ਹਰ ਸਾਲ ਰਾਮਲੀਲਾ ਦਾ ਆਯੋਜਨ ਕੀਤਾ ਜਾਂਦਾ ਹੈ।

ਹਿੰਦੂ ਯੁਵਕ ਸਭਾ ਰਾਮ ਨਾਟਕ ਕਲਬ ਗੀਤਾ ਭਵਨ ਰੋਡ ਦਾ ਕਹਿਣਾ ਹੈ ਕਿ ਇਹ ਪਹਿਲ ਸਪੱਸ਼ਟ ਤੌਰ ‘ਤੇ ਦਿਖਾਉਂਦੀ ਹੈ ਕਿ ‘ਆਪ’ ਸਰਕਾਰ ਸੱਭਿਆਚਾਰਕ ਅਤੇ ਸਮਾਜਿਕ ਸਥਾਨਾਂ ਦੇ ਵਿਕਾਸ ਪ੍ਰਤੀ ਗੰਭੀਰ ਹੈ। ਇਸ ਨਾਲ ਸਿਰਫ਼ ਇਮਾਰਤ ਦਾ ਸੁਧਾਰ ਹੀ ਨਹੀਂ ਹੋਵੇਗਾ, ਬਲਕਿ ਇਹ ਸਥਾਨ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਕਰੇਗਾ।

Written By
The Punjab Wire