ਗੁਰਦਾਸਪੁਰ, 25 ਅਗਸਤ (ਮੰਨਨ ਸੈਣੀ)। ਮੌਜੂਦਾ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਸਬ ਡਵੀਜ਼ਨ ਦੀਨਾਨਗਰ ਦੇ ਬਲਾਕ-1 ਅਤੇ ਬਲਾਕ-2 ਵਿੱਚ ਪੈਂਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਮਿਤੀ 26.08.2025 ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਆਦੇਸ਼ ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ/ਕਾਲਜ਼/ਵਿੱਦਿਅਕ ਅਦਾਰੇ ਵਿੱਚ ਬੋਰਡ/ ਯੂਨੀਵਰਸਿਟੀ ਵਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਹੈ ਤਾਂ ਇਹ ਹੁਕਮ ਉਸ ਤੇ ਲਾਗੂ ਨਹੀਂ ਹੋਣਗੇ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ, /ਐ.ਸਿੱ), ਗੁਰਦਾਸਪੁਰ ਇਨ੍ਹਾ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਹੋਣਗੇ।
