ਚੰਡੀਗੜ੍ਹ, 26 ਅਗਸਤ 2025 (ਦੀ ਪੰਜਾਬ ਵਾਇਰ)। ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਵਿੱਚ ਹੋਰ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
ਮੁੱਖ ਮੰਤਰੀ ਨੇ ਆਪਣੇ ਅਧਿਕਾਰਕ ਟਵੀਟ ਵਿੱਚ ਕਿਹਾ ਕਿ ਸਰਕਾਰ ਲਈ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ, ਸੜਕਾਂ ਦੇ ਖਰਾਬ ਹੋਣ ਅਤੇ ਹੜ੍ਹ ਵਰਗੀ ਸਥਿਤੀ ਬਣ ਰਹੀ ਹੈ। ਇਸ ਪਸੰਧਰ ਵਿੱਚ ਬੱਚਿਆਂ ਦਾ ਸਕੂਲ ਜਾਣਾ ਉਨ੍ਹਾਂ ਲਈ ਖ਼ਤਰਨਾਕ ਹੋ ਸਕਦਾ ਹੈ।
ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਘਰਾਂ ਅੰਦਰ ਸੁਰੱਖਿਅਤ ਰੱਖਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਲਈ ਪ੍ਰੇਰਿਤ ਕਰਨ।