Close

Recent Posts

ਪੰਜਾਬ ਮੁੱਖ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ, ਹੜ੍ਹ ‘ਤੇ ਹਰ ਸੰਭਵ ਮਦਦ ਦਾ ਭਰੋਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ, ਹੜ੍ਹ ‘ਤੇ ਹਰ ਸੰਭਵ ਮਦਦ ਦਾ ਭਰੋਸਾ
  • PublishedSeptember 1, 2025

ਦਿੱਲੀ, 1 ਸਤੰਬਰ 2025 (ਦੀ ਪੰਜਾਬ ਵਾਇਰ)। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦਿੱਲੀ ਵਾਪਸੀ ‘ਤੇ ਤੁਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਵਿੱਚ ਭਾਰੀ ਬਾਰਸ਼ਾਂ ਤੇ ਹੜ੍ਹ ਨਾਲ ਬਣੇ ਹਾਲਾਤਾਂ ਬਾਰੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਮਾਨ ਨੂੰ ਪੂਰੀ ਕੇਂਦਰੀ ਸਹਾਇਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ।

ਇਹ ਯਾਦ ਰਹੇ ਕਿ ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਜਪਾਨ ਅਤੇ ਚੀਨ ਦੇ ਦੌਰੇ ‘ਤੇ ਸਨ, ਜਿੱਥੇ ਉਹ ਐਸ.ਸੀ.ਓ. (SCO) ਸ਼ਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ।

Written By
The Punjab Wire