Close

Recent Posts

PUNJAB FLOODS ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ
  • PublishedSeptember 2, 2025

ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦੇ ਇਲਾਜ ਦੇ ਨਾਲ ਮੁਫ਼ਤ ਚਾਰਾ ਵੰਡਣ ਦੀ ਕੀਤੀ ਜਾ ਰਹੀ ਹੈ ਸੇਵਾ

ਗੁਰਦਾਸਪੁਰ, 02 ਸਤੰਬਰ 2025 (ਮੰਨਨ ਸੈਣੀ)। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ ਇਨਸਾਨੀ ਜ਼ਿੰਦਗੀਆਂ ਨੂੰ ਬਚਾਉਣ ਲਈ ਦਿਨ-ਰਾਤ ਰਾਹਤ ਕਾਰਜ ਚਲਾਏ ਜਾ ਰਹੇ ਹਨ ਓਥੇ ਪਸ਼ੂਆਂ ਦੇ ਬਚਾਅ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਗਠਿਤ ਕੀਤੀਆਂ ਹਨ ਜੋ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਰੇਕ ਕਿਸਾਨ ਦੇ ਘਰ ਤੱਕ ਪਹੁੰਚ ਕੇ ਉਨ੍ਹਾਂ ਦੇ ਪਸ਼ੂਆਂ ਦਾ ਇਲਾਜ ਕਰ ਰਹੀਆਂ ਅਤੇ ਨਾਲ ਹੀ ਪਸ਼ੂਆਂ ਨੂੰ ਚਾਰਾ ਤੇ ਫੀਡ ਵੰਡੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਨੂੰ ਪੂਰੀ ਸਮਰੱਥਾ ਨਾਲ ਨਜਿੱਠ ਰਿਹਾ ਹੈ ਅਤੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।–

Written By
The Punjab Wire