ਚੰਡੀਗੜ੍ਹ, 2 ਸਤੰਬਰ 2025 (ਦੀ ਪੰਜਾਬ ਵਾਇਰ)। ਭਾਰੀ ਵਰਖਾ ਕਾਰਨ ਪੰਜਾਬ ਵਿੱਚ ਪੈਦਾ ਹੋਈਆਂ ਮੁਸ਼ਕਲ ਹਾਲਾਤਾਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਸੰਕਟ ਦੀ ਇਸ ਘੜੀ ਵਿੱਚ ਹਰਿਆਣਾ ਸਰਕਾਰ ਪੂਰੀ ਸੰਵੇਦਨਾ ਨਾਲ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ 5 ਕਰੋੜ ਰੁਪਏ ਦੀ ਰਕਮ ਅੱਜ ਹੀ ਆਰ.ਟੀ.ਜੀ.ਐਸ. ਰਾਹੀਂ ਮੁੱਖ ਮੰਤਰੀ ਰਾਹਤ ਕੋਸ਼, ਪੰਜਾਬ, ਵਿੱਚ ਭੇਜ ਦਿੱਤੀ ਗਈ ਹੈ।

ਮੁੱਖ ਮੰਤਰੀ ਨਾਇਬ ਸਿੰਘ ਨੇ ਇਹ ਵੀ ਭਰੋਸਾ ਦਿਵਾਇਆ ਕਿ ਜੇ ਕਿਸੇ ਵੀ ਤਰ੍ਹਾਂ ਦੀ ਰਾਹਤ ਸਮੱਗਰੀ ਜਾਂ ਹੋਰ ਸਹਾਇਤਾ ਦੀ ਲੋੜ ਹੋਵੇ ਤਾਂ ਉਸਨੂੰ ਤੁਰੰਤ ਹਰਿਆਣਾ ਵਲੋਂ ਭੇਜ ਦਿੱਤਾ ਜਾਵੇਗਾ।