ਦੀਨਾਨਗਰ (ਗੁਰਦਾਸਪੁਰ), 2 ਸਤੰਬਰ 2025 (ਮੰਨਨ ਸੈਣੀ)। ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਆਈ.ਏ.ਐੱਸ. ਨੇ ਅੱਜ ਸਾਂਝ ਫਾਊਂਡੇਸ਼ਨ ਅਤੇ ਗਲੋਬਲ ਸਿੱਖ ਸੰਸਥਾ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਮਦਦ ਲਈ ਆਪਣੀ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸੰਸਥਾਵਾਂ ਨੇ ਰਾਵੀ ਦਰਿਆ ਦੀ ਧੁੱਸੀ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਹੜ੍ਹਾਂ ਨਾਲ ਪ੍ਰਭਾਵਿਤ 10 ਪਿੰਡਾਂ ਨੂੰ ਦੁਬਾਰਾ ਵਸਾਉਣ ਲਈ ਗੋਦ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ।
ਇਸ ਨੇਕ ਕਾਰਜ ਲਈ ਐੱਸ.ਡੀ.ਐੱਮ. ਜਸਪਿੰਦਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਸੰਸਥਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ਵਿੱਚ ਅਜਿਹੀ ਸਮਾਜ ਸੇਵਾ ਦੀ ਬਹੁਤ ਜ਼ਰੂਰਤ ਹੈ।