ਗੁਰਦਾਸਪੁਰ ਪੰਜਾਬ

ਗੁਰਦਾਸਪੁਰ ਸਿਵਲ ਸਰਜਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਸਿਹਤ ਪ੍ਰਬੰਧਾਂ ਦੀ ਸਮੀਖਿਆ

ਗੁਰਦਾਸਪੁਰ ਸਿਵਲ ਸਰਜਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਸਿਹਤ ਪ੍ਰਬੰਧਾਂ ਦੀ ਸਮੀਖਿਆ
  • PublishedSeptember 6, 2025

ਗੁਰਦਾਸਪੁਰ, 6 ਸਤੰਬਰ 2025 (ਮੰਨਨ ਸੈਣੀ)। ਜ਼ਿਲ੍ਹੇ ਵਿੱਚ ਹੜ੍ਹ ਕਾਰਨ ਬਣੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਸਿਹਤ ਬਲਾਕ ਕਲਾਨੌਰ ਅਤੇ ਧਿਆਨਪੁਰ ਦੇ ਪਿੰਡ ਹਰੂਵਾਲ, ਜਾਗੋਵਾਲ ਬੇਦੀਆਂ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਲਈ ਤੇ ਸਿਹਤਮੰਦ ਰਹਿਣ ਲਈ ਜ਼ਰੂਰੀ ਜਾਣਕਾਰੀਆਂ ਦਿੱਤੀਆਂ।

ਸਿਵਲ ਸਰਜਨ ਨੇ ਖੇਤਰ ਵਿੱਚ ਸਥਾਪਿਤ ਮੈਡੀਕਲ ਕੈਂਪਾਂ ਦਾ ਜਾਇਜ਼ਾ ਲੈ ਕੇ ਉਥੇ ਲੋੜੀਂਦੇ ਪ੍ਰਬੰਧਾਂ ਦੀ ਜਾਂਚ ਕੀਤੀ। ਮੱਛਰਾਂ ਦੇ ਖਾਤਮੇ ਲਈ ਬ੍ਰੀਡਿੰਗ ਚੈਕਿੰਗ, ਐਂਟੀ-ਲਾਰਵਾ ਸਪਰੇ ਅਤੇ ਪੀਣ ਵਾਲੇ ਪਾਣੀ ਦੀ ਸਫ਼ਾਈ ਲਈ ਕਲੋਰੀਨ ਦੀਆਂ ਗੋਲੀਆਂ ਵੰਡਣ ਬਾਰੇ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਡਾ. ਜਸਵਿੰਦਰ ਸਿੰਘ ਨੇ ਸੰਭਾਵਿਤ ਬਿਮਾਰੀਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮੈਡੀਕਲ ਟੀਮਾਂ ਦੇ ਗਠਨ, ਸਾਫ਼ ਪਾਣੀ ਦੀ ਵੰਡ ਅਤੇ ਸਿਹਤ ਸੰਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਦੇ ਨਾਲ ਜ਼ਿਲ੍ਹਾ ਐਪਿਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।

Written By
The Punjab Wire