ਗੁਰਦਾਸਪੁਰ

ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਰ ਤਰਾਂ ਦੇ ਡਰੋਨ ਉਡਾਉਣ ‘ਤੇ ਪਾਬੰਦੀ ਲਗਾਈ

ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਰ ਤਰਾਂ ਦੇ ਡਰੋਨ ਉਡਾਉਣ ‘ਤੇ ਪਾਬੰਦੀ ਲਗਾਈ
  • PublishedSeptember 7, 2025

ਗੁਰਦਾਸਪੁਰ, 07 ਸਤੰਬਰ 2025 ( ਮੰਨਨ ਸੈਣੀ ) – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਮਿਤੀ 9 ਸਤੰਬਰ 2025 ਨੂੰ ਆ ਰਹੇ ਹਨ। ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਣਯੋਗ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਰ ਤਰ੍ਹਾਂ ਦੇ ਡਰੋਨ ਨੂੰ ਉਡਾਉਣ ‘ਤੇ ਮਿਤੀ 7 ਸਤੰਬਰ 2025 ਤੋਂ 9 ਸਤੰਬਰ 2025 ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫ਼ਾ ਪਾਸ ਕਰਕੇ ਸਮੂਹ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।

Written By
The Punjab Wire