Close

Recent Posts

PUNJAB FLOODS ਪੰਜਾਬ

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ: ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ: ਕੁਲਤਾਰ ਸਿੰਘ ਸੰਧਵਾਂ
  • PublishedSeptember 10, 2025

ਚੰਡੀਗੜ੍ਹ, 10 ਸਤੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਸਿਰਫ਼ 1600 ਕਰੋੜ ਰੁਪਏ ਦੇ ਰਹੀ ਹੈ ਜੋ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕੁੱਝ ਵੀ ਦਿੱਤਾ ਹੈ, ਉਸ ਲਈ ਪੰਜਾਬ ਵਾਸੀ ਫਿਰ ਵੀ ਕੇਂਦਰ ਸਰਕਾਰ ਦੇ ਅਤਿ ਧੰਨਵਾਦੀ ਹਨ ਅਤੇ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਡਿੱਗਣ ਤੋਂ ਬਾਅਦ ਆਪਣੇ ਪੈਰਾਂ ‘ਤੇ ਕਿਵੇਂ ਖੜ੍ਹੇ ਹੋਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਜਾਇਦਾਦਾਂ, ਕੋਠੀਆਂ, ਕਾਰਾਂ, ਮਹਿਲਨੁਮਾ ਘਰ, ਵੱਡੇ ਟਰੈਕਟਰ ਬਣਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਅਸੀਸਾਂ ਹਮੇਸ਼ਾ ਸਾਡੇ ਨਾਲ ਹਨ, ਜਿਨ੍ਹਾਂ ਅੱਗੇ ਹਮੇਸ਼ਾ ਸਾਡਾ ਸਿਰ ਝੁਕਦਾ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬੀਆਂ ਨੂੰ ਕਦੇ ਵੀ ਕਿਸੇ ਚੀਜ਼ ਦੀ ਤੋਟ ਨਹੀਂ ਰਹੀ।

Written By
The Punjab Wire