ਸਾਬਕਾ ਕੇਂਦਰੀ ਮੰਤਰੀ ਭਾਰਤ ਸਿੰਘ ਸੋਲੰਕੀ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਗੁਰਦਾਸਪੁਰ, 16 ਸਤੰਬਰ 2025 (ਮਨਨ ਸੈਣੀ)। ਸਾਬਕਾ ਕੇਂਦਰੀ ਮੰਤਰੀ ਭਾਰਤ ਸਿੰਘ ਸੋਲੰਕੀ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਬਲਾਕ ਪ੍ਰਧਾਨਾਂ ਨਾਲ ਕਾਂਗਰਸ ਭਵਨ ਵਿਖੇ ਮੀਟਿੰਗ ਕੀਤੀ।
ਸੋਲੰਕੀ ਨੇ ਕਿਹਾ ਕਿ ਹੜ੍ਹਾਂ ਦੌਰਾਨ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋਇਆ ਹੈ, ਜਿਸ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਜਦੋਂ ਕਿ ਕਈ ਲੋਕਾਂ ਦੇ ਘਰ ਤਬਾਹ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ‘ਸੰਗਠਨ ਸਿਰਜਣਾ ਪ੍ਰੋਗਰਾਮ’ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗੁਜਰਾਤ ਨੂੰ ਪਹਿਲੇ ਪਾਇਲਟ ਪ੍ਰੋਜੈਕਟ ਵਜੋਂ ਅਪਣਾਇਆ ਗਿਆ। ਜਿਸ ਤੋਂ ਬਾਅਦ ਇਹ ਮੁਹਿੰਮ ਕੁਝ ਹੋਰ ਸੂਬਿਆਂ ਵਿੱਚ ਵੀ ਚਲਾਈ ਗਈ। ਹੁਣ ਇਹ ਮੁਹਿੰਮ ਪੰਜਾਬ, ਉੱਤਰਾਖੰਡ, ਝਾਰਖੰਡ ਅਤੇ ਉੜੀਸਾ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਨੂੰ ਚਲਾਉਣ ਦਾ ਮੁੱਖ ਮਕਸਦ ਸੰਗਠਨ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਹੇਠਲੇ ਪੱਧਰ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਹੈ। ਗੁਰਦਾਸਪੁਰ ਦੇ ਸੱਤ ਵਿਧਾਨ ਸਭਾ ਹਲਕਿਆਂ ਅਤੇ 14 ਬਲਾਕਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਬਣਾਇਆ ਜਾਵੇਗਾ।