ਕੇਂਦਰੀ ਰਾਜ ਮੰਤਰੀ ਜਤਿਨ ਪ੍ਰਸਾਦ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਦੁੱਖਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ – ਮੰਤਰੀ ਜਤਿਨ ਪ੍ਰਸਾਦ
ਗੁਰਦਾਸਪੁਰ, 18 ਸਤੰਬਰ 2025 (ਮੰਨਨ ਸੈਣੀ)– ਕੇਂਦਰੀ ਰਾਜ ਮੰਤਰੀ ਜਤਿਨ ਪ੍ਰਸਾਦ ਨੇ ਗੁਰਦਾਸਪੁਰ ਅਤੇ ਦੀਨਾਨਗਰ ਵਿਧਾਨ ਸਭਾ ਹਲਕਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਫਤਿਹਜੰਗ ਸਿੰਘ ਬਾਜਵਾ, ਸੂਰਜ ਭਾਰਦਵਾਜ ਅਤੇ ਰਵੀਕਰਨ ਸਿੰਘ ਕਾਹਲੋਂ ਵੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਜਤਿਨ ਪ੍ਰਸਾਦ ਨੇ ਕਿਹਾ ਕਿ ਹੜ੍ਹਾਂ ਨੇ ਪੰਜਾਬ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਫਸਲਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਕਿਹਾ ਕਿ ਭਾਜਪਾ ਦੀ ਟੀਮ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਕਰ ਰਹੀ ਹੈ। ਉਨ੍ਹਾਂ ਇਸ ਦੁਖਾਂਤ ਕਾਰਨ ਹੋਏ ਨੁਕਸਾਨ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਅਸੀ ਲੋਕਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਨੰਗਲ ਬ੍ਰਾਹਮਣਾ , ਹਰਦਾਨ ਅਤੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਆਂਦੀਆ ਅਤੇ ਡੁੱਗਰੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਮੰਤਰੀ ਨੇ ਦੌਰਾ ਕੀਤਾ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਫਸਲਾਂ ਦਾ ਜਾਇਜ਼ਾ ਲਿਆ। ਲੋਕਾਂ ਦੀਆਂ ਸਮੱਸਿਆਵਾਂ ਜਾਣਨ ਤੋਂ ਬਾਅਦ ਉਨ੍ਹਾਂ ਨੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਉਨ੍ਹਾਂ ਨਾਲ ਰੇਣੂ ਕਸ਼ਯਪ, ਸ਼ਿਵਬੀਰ ਸਿੰਘ ਰਾਜਨ, ਯਸ਼ਪਾਲ ਕੁੰਡਲ, ਵਿਕਾਸ ਗੁਪਤਾ ,ਉਮੇਸ਼ਵਰ ਮਹਾਜਨ, ਪਰਮਜੀਤ ਸਿੰਘ, ਪਰਮਜੀਤ ਸਿੰਘ ਸਲਾਰੀਆ,ਗੁਰਮੀਤ ਕੌਰ, ਬਿੰਦੀਆ, ਰਾਕੇਸ਼ ਨਡਾਲਾ, ਵਿਨੈ ਚੌਧਰੀ, ਰਾਜੇਸ਼ ਸ਼ਰਮਾ ਆਦਿ ਹਾਜ਼ਰ ਸਨ।