Close

Recent Posts

PUNJAB FLOODS ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ਮਾਧੋਪੁਰ ਹੈਡਵਰਕਸ ਮਾਮਲੇ ਵਿੱਚ ਚੱਕਿਆ ਸਖ਼ਤ ਕਦਮ, ਗੁਰਦਾਸਪੁਰ ਦੇ ਐਕਸੀਅਨ ਸਮੇਤ ਤਿੰਨ ਸਸਪੈਂਡ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ਮਾਧੋਪੁਰ ਹੈਡਵਰਕਸ ਮਾਮਲੇ ਵਿੱਚ ਚੱਕਿਆ ਸਖ਼ਤ ਕਦਮ, ਗੁਰਦਾਸਪੁਰ ਦੇ ਐਕਸੀਅਨ ਸਮੇਤ ਤਿੰਨ ਸਸਪੈਂਡ
  • PublishedSeptember 20, 2025

ਚੰਡੀਗੜ੍ਹ 20 ਸਤੰਬਰ 2025 (ਦੀ ਪੰਜਾਬ ਵਾਇਰ)।। ਪੰਜਾਬ ਵਿੱਚ ਹੜ੍ਹਾਂ ਦੇ ਸਮੇਂ ਮਾਧੋਪੁਰ ਹੈੱਡਵਰਕਸ ‘ਤੇ ਹੋਈ ਲਾਪਰਵਾਹੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਦਮ ਚੁੱਕਿਆ ਹੈ। ਸਰਕਾਰ ਨੇ ਜਾਂਚ ਦੌਰਾਨ ਗੰਭੀਰ ਕੁਤਾਹੀ ਸਾਹਮਣੇ ਆਉਣ ‘ਤੇ ਤਿੰਨ ਜ਼ਿੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸਸਪੈਂਡ ਕੀਤੇ ਗਏ ਅਧਿਕਾਰੀਆਂ ਵਿੱਚ ਗੁਰਦਾਸਪੁਰ ਦੇ ਐਕਸੀਅਨ ਨਿਤਿਨ ਸੂਦ, ਜੇਈ ਸਚਿਨ ਠਾਕੁਰ ਅਤੇ ਅਰੁਣ ਕੁਮਾਰ ਸ਼ਾਮਲ ਹਨ।

ਜਾਣਕਾਰੀ ਅਨੁਸਾਰ, ਹੜ੍ਹਾਂ ਦੌਰਾਨ ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟ ਜਾਣ ਕਾਰਨ ਸਥਾਨਕ ਇਲਾਕੇ ਵਿੱਚ ਹਾਲਾਤ ਹੋਰ ਗੰਭੀਰ ਹੋ ਗਏ ਸਨ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਸਪੱਸ਼ਟ ਹੋਇਆ ਕਿ ਡਿਊਟੀ ਦੌਰਾਨ ਅਧਿਕਾਰੀਆਂ ਵੱਲੋਂ ਲਾਪਰਵਾਹੀ ਵਰਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।

Written By
The Punjab Wire