Close

Recent Posts

ਗੁਰਦਾਸਪੁਰ ਪੰਜਾਬ

ਰਮਨ ਬਹਿਲ ਨੇ ਪਿੰਡ ਜੀਵਨਵਾਲ, ਝਾਵਰ, ਰੱਤੋਵਾਲ, ਤਲਵੰਡੀ ਵਿਰਕ ਦੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਰਮਨ ਬਹਿਲ ਨੇ ਪਿੰਡ ਜੀਵਨਵਾਲ, ਝਾਵਰ, ਰੱਤੋਵਾਲ, ਤਲਵੰਡੀ ਵਿਰਕ ਦੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ
  • PublishedSeptember 24, 2025

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 60 ਕਿੱਲੋਮੀਟਰ ਸੰਪਰਕ ਸੜਕਾਂ ਉੱਪਰ 12 ਕਰੋੜ ਰੁਪਏ ਖ਼ਰਚੇ ਜਾਣਗੇ – ਰਮਨ ਬਹਿਲ

ਗੁਰਦਾਸਪੁਰ, 24 ਸਤੰਬਰ 2025 ( ਮਨਨ ਸੈਣੀ )। ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਵੱਲੋਂ ਅੱਜ ਪਿੰਡ ਜੀਵਨਵਾਲ, ਝਾਵਰ, ਰੱਤੋਵਾਲ, ਤਲਵੰਡੀ ਵਿਰਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ।

ਸੰਪਰਕ ਸੜਕਾਂ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਹੋਣ ‘ਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਰਮਨ ਬਹਿਲ ਨੇ ਕਿਹਾ ਕਿ 7.96 ਲੰਮੀ ਇਸ ਸੜਕ ਉੱਪਰ 1.57 ਕਰੋੜ ਰੁਪਏ ਦੀ ਲਾਗਤ ਆਵੇਗੀ।  ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 60 ਕਿੱਲੋਮੀਟਰ ਸੰਪਰਕ ਸੜਕਾਂ ਨੂੰ ਬਣਾਉਣ ਲਈ 12 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਹ ਸਾਰੀਆਂ ਸੜਕਾਂ ਲੋਕ ਨਿਰਮਾਣ ਮਹਿਕਮੇ ਵੱਲੋਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਬਣਾਉਣ ਵਾਲੇ ਠੇਕੇਦਾਰਾਂ ਦੀ ਇਹ ਜ਼ਿੰਮੇਵਾਰੀ ਤਹਿ ਕੀਤੀ ਗਈ ਹੈ ਕਿ ਉਹ 5 ਸਾਲ ਤੱਕ ਇਨ੍ਹਾਂ ਸੜਕਾਂ ਦੀ ਦੇਖ-ਰੇਖ ਵੀ ਕਰਨਗੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਵੱਲੋਂ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਹੋਇਆ ਸੀ ਪਰ ਮਾਨ ਸਰਕਾਰ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕਰਦੇ ਹੋਏ ਸਾਰੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਗੁਰਦਾਸਪੁਰ ਨੂੰ ਵੱਡੇ ਤੋਹਫ਼ੇ ਮਿਲੇ ਹਨ ਅਤੇ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਇਸੇ ਤਰ੍ਹਾਂ ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਨੇ ਵੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਹੋਵੇ ਜਾਂ ਨੌਜਵਾਨਾਂ ਨੂੰ ਮੈਰਿਟ ਉੱਪਰ ਮਿਲ ਰਹੀਆਂ ਨੌਂਕਰੀਆਂ ਦੀ ਗੱਲ ਹੋਵੇ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦਾ ਸਰਬਪੱਖੀ ਵਿਕਾਸ ਕਰਕੇ ਇੱਕ ਵਾਰ ਫਿਰ ਰੰਗਲਾ ਪੰਜਾਬ ਦੀ ਸਿਰਜਣਾ ਕੀਤੀ ਜਾਵੇਗੀ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਲਵਜੀਤ ਸਿੰਘ, ਸਰਪੰਚ ਨਵੀਨ ਕੁਮਾਰ (ਲਾਡੀ) ਜੀਵਨਵਾਲ, ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ, ਸਰਪੰਚ ਗੁਰਜੀਵ ਸਿੰਘ ਟਿੰਕੂ ਬੱਬਰੀ, ਸਰਪੰਚ ਗੁਰਦੇਵ ਸਿੰਘ ਸਿਧਵਾਂ ਜਮੀਤਾਂ, ਐਜੂਕੇਸ਼ਨ ਸੈੱਲ ਦੇ ਹਲਕਾ ਕੋਆਰਡੀਨੇਟਰ ਅਸ਼ਵਨੀ ਸ਼ਰਮਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਅਤੇ ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਨੀਰਜ ਸਲਹੋਤਰਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਇਲਾਕੇ ਦੇ ਮੁਹਤਬਰ ਵੀ ਹਾਜ਼ਰ ਸਨ। 

Written By
The Punjab Wire