Close

Recent Posts

ਗੁਰਦਾਸਪੁਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਟੀਮਾਂ ਵੱਲੋਂ ਹੜ੍ਹ ਪੀੜਤਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਸਰਵੇਖਣ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਟੀਮਾਂ ਵੱਲੋਂ ਹੜ੍ਹ ਪੀੜਤਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਸਰਵੇਖਣ
  • PublishedSeptember 30, 2025


ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਸਰਵੇਖਣ ਕਰਨ ਲਈ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ



ਗੁਰਦਾਸਪੁਰ, 30 ਸਤੰਬਰ 2025 (ਦੀ ਪੰਜਾਬ ਵਾਇਰ)– –  ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੁਆਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੇ ਦਫ਼ਤਰ ਵਿੱਚ ਵੱਖ ਵੱਖ ਸਕੀਮਾਂ ਦੀ ਜਾਗਰੂਕਤਾ ਸਬੰਧੀ ਮੋਬਾਈਲ ਵੈਨ ਭੇਜੀ ਗਈ। ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਉਕਤ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਘਰ-ਘਰ ਸਰਵੇਖਣ ਕਰਨ ਲਈ  ਰਵਾਨਾ ਕੀਤਾ ਗਿਆ।  ਇਸ ਮੌਕੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐੱਮ-ਸਹਿਤ-ਸਕੱਤਰ,  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਜੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੇ ਸਮੂਹ ਜੁਡੀਸ਼ੀਅਲ ਅਫ਼ਸਰ, ਪੈਨਲ ਐਡਵੋਕੇਟਜ਼ ਅਤੇ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।

ਸ੍ਰੀ ਹਰਪ੍ਰੀਤ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ  ਨੇ ਦੱਸਿਆ ਕਿ ਇਹ ਮੋਬਾਈਲ ਵੈਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜਾਵੇਗੀ ਅਤੇ ਵੱਖ-ਵੱਖ ਟੀਮਾਂ ਘਰ-ਘਰ ਜਾ ਕੇ ਹਰ ਇੱਕ ਹੜ੍ਹ ਪੀੜਤ ਨੂੰ ਮਿਲ ਕੇ ਉਨ੍ਹਾਂ ਦੇ ਹੜ੍ਹ ਨਾਲ ਹੋਏ ਨੁਕਸਾਨ ਦਾ ਵੇਰਵਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵੇਰਵੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵੱਖ-ਵੱਖ ਸਬੰਧਿਤ ਦਫ਼ਤਰਾਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਲਈ ਯਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਗਰੂਕ ਕਰਵਾਇਆ ਜਾਵੇਗਾ।

Written By
The Punjab Wire