ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਡਟਿਆ ਅਕਾਲੀ ਦਲ: ਬੱਬੇਹਾਲੀ ਦੀ ਟੀਮ ਵੱਲੋਂ ਚਾਣਚੱਕ ਸਿੰਘੋਵਾਲ ‘ਚ ਪਸ਼ੂ ਫੀਡ ਵੰਡੀ
ਗੁਰਦਾਸਪੁਰ, 1 ਅਕਤੂਬਰ 2025 (ਮਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਰਾਹਤ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਅੱਜ ਸਰਦਾਰ ਗੁਰਬਚਨ ਸਿੰਘ ਜੀ ਬੱਬੇਵਾਲੀ ਦੀ ਪੂਰੀ ਟੀਮ ਐਡਵੋਕੇਟ ਅਮਰਜੋਤ ਸਿੰਘ ਦੀ ਅਗਵਾਈ ਹੇਠ ਪਿੰਡ ਚਾਣਚੱਕ ਸਿੰਘੋਵਾਲ ਵਿਖੇ ਪਹੁੰਚੀ ਅਤੇ ਲੋੜਵੰਦ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦਾ ਪ੍ਰਬੰਧ ਕਰਕੇ ਵੰਡਿਆ।
ਟੀਮ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਹੜ੍ਹਾਂ ਕਾਰਨ ਪਿੰਡਾਂ ਵਿੱਚ ਪਸ਼ੂਆਂ ਦੇ ਚਾਰੇ ਦਾ ਭਾਰੀ ਨੁਕਸਾਨ ਹੋਇਆ ਸੀ।
ਲੋੜਾਂ ਪੂਰੀਆਂ ਕਰਨ ਦਾ ਐਲਾਨ
ਇਸ ਮੌਕੇ ਐਡਵੋਕੇਟ ਅਮਰਜੋਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕੀਤਾ ਹੈ ਕਿ ਸਮੇਂ-ਸਮੇਂ ‘ਤੇ ਲੋਕਾਂ ਦੀਆਂ ਜੋ ਵੀ ਜ਼ਰੂਰਤਾਂ ਹੋਣਗੀਆਂ, ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ, “ਜਦੋਂ ਤੋਂ ਹੜ੍ਹ ਆਇਆ ਹੈ, ਸ਼੍ਰੋਮਣੀ ਅਕਾਲੀ ਦਲ ਲਗਾਤਾਰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛ ਰਿਹਾ ਹੈ ਅਤੇ ਉਨ੍ਹਾਂ ਨੂੰ ਲੋੜਵੰਦ ਚੀਜ਼ਾਂ ਮੁਹੱਈਆ ਕਰਵਾ ਰਿਹਾ ਹੈ। ਸਾਡੀ ਟੀਮ ਹਰ ਮੁਸ਼ਕਲ ਸਮੇਂ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ।”
ਇਸ ਕਾਰਜ ਦੌਰਾਨ ਸਾਬਕਾ ਸਰਪੰਚ ਦਲਜੀਤ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਹਰਜੀਤ ਸਿੰਘ, ਦਲਬੀਰ ਸਿੰਘ, ਅਤੇ ਜਗੀਰ ਸਿੰਘ ਸਮੇਤ ਕਈ ਆਗੂ ਅਤੇ ਵਰਕਰ ਹਾਜ਼ਰ ਸਨ।