Close

Recent Posts

ਗੁਰਦਾਸਪੁਰ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 19 ਦੇ ਵਾਸੀਆਂ ਦੀ ਮੰਗ ਕੀਤੀ ਪੂਰੀ-ਸਟਰੀਟ ਲਾਈਟਸ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 19 ਦੇ ਵਾਸੀਆਂ ਦੀ ਮੰਗ ਕੀਤੀ ਪੂਰੀ-ਸਟਰੀਟ ਲਾਈਟਸ ਦਾ ਕੀਤਾ ਉਦਘਾਟਨ
  • PublishedOctober 7, 2025

ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ

ਬਟਾਲਾ , 7 ਅਕਤੂਬਰ 2025 (ਮਨਨ ਸੈਣੀ )। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਲੋਂ 19 ਨੰਬਰ ਵਾਰਡ ਦੇ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਲਗਾਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ।

ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਵਾਰਡ ਵਿਚਲੀਆਂ ਜੋ ਗਲੀਆਂ ਬਣਨ ਵਾਲੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਜਲਦ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

The current image has no alternative text. The file name is: WhatsApp-Image-2025-10-07-at-14.23.32.jpeg

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਬਟਾਲਾ ਹਲਕਾ ਵਾਸੀਆਂ ਦੀ ਸਹੂਲਤ ਲਈ ਇੱਕ ਛੱਤ ਹੇਠਾਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਪਿਛਲੇ ਕਰੀਬ ਸਾਢੇ ਤਿੰਨਾਂ ਸਾਲਾਂ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਗਲੀਆਂ ਵਿੱਚ ਸਟਰੀਟ ਲਾਈਟਾਂ ਨਾ ਲੱਗਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਸੀ ਪਰ ਹੁਣ Let’s ਲਾਈਟਾਂ ਲੱਗਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

Written By
The Punjab Wire