ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਦਿੱਤਾ ਵੱਡਾ ਹੁਲਾਰਾ- ਰਮਨ ਬਹਿਲ
ਰਮਨ ਬਹਿਲ ਵਲੋਂ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਜਿਮਨਾਸਟਿਕਸ) ਦਾ ਉਦਘਾਟਨ
ਗੁਰਦਾਸਪੁਰ, 13 ਅਕਤੂਬਰ 2025 (ਮਨਨ ਸੈਣੀ)। ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ, ਅੱਜ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਜਿਮਨਾਸਟਿਕਸ) ਅੰਡਰ-14, ਅੰਡਰ-17 ਅਤੇ ਅੰਡਰ-19 (ਮੁੰਡੇ/ਕੁੜੀਆਂ) ਦਾ ਉਦਘਾਟਨ ਜਿਮਨੇਜੀਅਮ ਹਾਲ ਗੁਰਦਾਸਪੁਰ ਵਿਖੇ ਕੀਤਾ ਗਿਆ।
ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।
ਆਪਣੇ ਸੰਬੋਧਨ ਵਿੱਚ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ, ਜਿਸ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਹੋਇਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼ੀਮਤੀ ਪਰਮਜੀਤ ਕੌਰ ਨੇ ਮੁੱਖ ਮਹਿਮਾਨ ਸ੍ਰੀ ਰਮਨ ਬਹਿਲ ਨੂੰ ‘ਜੀ ਆਇਆਂ’ ਆਖਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਪੋਰਟਸ ਕੋਆਰਡੀਨੇਟਰ ਅਨੀਤਾ, ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਇਕਬਾਲ ਸਿੰਘ ਸਮਰਾ, ਪ੍ਰਬੋਧ ਚੰਦਰ ਸੁਪਰਡੈੱਟ (ਡੀ.ਈ.ਓ ਸੈਕੰਡਰੀ), ਜਰਨਲ ਸਕੱਤਰ ਮੈਡਮ ਅਨੂ, ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੁਕੇਸ਼ ਕੁਮਾਰ, ਸੁਨੀਲ ਕੁਮਾਰ, ਵਿਜੇ ਕੁਮਾਰ, ਗੁਰਪ੍ਰੀਤ ਸਿੰਘ, ਮੈਡਮ ਮਨਜੀਤ ਕੌਰ, ਅਨਿਲ ਕੁਮਾਰ, ਸਰਬਜੀਤ ਸਿੰਘ (ਡੀ.ਪੀ.ਈ.) ਅਤੇ ਸਮਾਜ ਸੇਵੀ ਇੰਦਰਜੀਤ ਸਿੰਘ ਵੀ ਹਾਜ਼ਰ ਸਨ।