Close

Recent Posts

ਗੁਰਦਾਸਪੁਰ

ਰਮਨ ਬਹਿਲ ਨੇ ਗੁਰਦਾਸਪੁਰ ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਰਮਨ ਬਹਿਲ ਨੇ ਗੁਰਦਾਸਪੁਰ ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ
  • PublishedOctober 14, 2025

ਸੜਕਾਂ ਦੀ ਮੁਰੰਮਤ ਉੱਪਰ 1.57 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ – ਰਮਨ ਬਹਿਲ

ਗੁਰਦਾਸਪੁਰ, 14 ਅਕਤੂਬਰ 2025 (ਮਨਨ ਸੈਣੀ) । ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ-ਮੁਕੇਰੀਆ ਰੋਡ ਤੋਂ ਭੁਲੇਚੱਕ, ਗੁਰਦਾਸਪੁਰ- ਮੁਕੇਰੀਆਂ ਰੋਡ ਤੋ ਪੰਧੇਰ ਅਤੇ ਗੁਰਦਾਸਪੁਰ-ਡੇਰਾ ਬਾਬਾ ਨਾਨਕ ਰੋਡ ਤੋਂ ਮੰਗਲ ਸੈਨ ਤੱਕ ਸੰਪਰਕ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ 8.77 ਕਿਲੋਮੀਟਰ ਲੰਮੀਆਂ ਇਨ੍ਹਾਂ ਸੰਪਰਕ ਸੜਕਾਂ ਦੀ ਮੁਰੰਮਤ ਉੱਪਰ 1.57 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਇਸ ਮੌਕੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਆਪਣੇ ਇਸ ਉਦੇਸ਼ ਦੀ ਪੂਰਤੀ ਲਈ ਉਹ ਪੂਰੀ ਸੇਵਾ ਭਾਵਨਾ ਨਾਲ ਲੱਗੇ ਹੋਏ ਹਨ।

ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ ਅਤੇ ਅਵਾਮ ਦੀ ਬਿਹਤਰੀ ਲਈ ਜੋ ਕੁਝ ਵੀ ਕੀਤਾ ਜਾ ਸਕਦਾ ਹੈ ਉਹ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਕਰਨ ਵਿੱਚ ਲੱਗੇ ਹੋਏ ਹਨ।

ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ, ਲੋਕ ਹਿਤੈਸ਼ੀ ਸਰਕਾਰ ਹੈ ਅਤੇ ਮਾਨ ਸਰਕਾਰ ਦੀ ਅਗਵਾਈ ਵਿੱਚ ਗੁਰਦਾਸਪੁਰ ਹਲਕੇ ਦੇ ਵਿਕਾਸ ਕਾਰਜ ਤੇਜਗਤੀ ਨਾਲ ਚੱਲ ਰਹੇ ਹਨ।

ਰਮਨ ਬਹਿਲ ਨੇ ਕਿਹਾ ਕਿ ਉਹ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਲਵਪ੍ਰੀਤ ਸਿੰਘ, ਸੀਨੀਅਰ ਆਪ ਆਗੂ ਸੁੱਚਾ ਸਿੰਘ ਮੁਲਤਾਨੀ, ਨਗਰ ਸੁਧਾਰ ਟਰੱਸਟ ਦੇ ਮੈਂਬਰ ਹਿਤੇਸ਼ ਮਹਾਜਨ, ਹਲਕੇ ਦੇ ਸਿੱਖਿਆ ਕੋਆਰਡੀਨੇਟਰ ਅਸ਼ਵਨੀ ਕੁਮਾਰ, ਸਰਤਾਜ ਸਿੰਘ ਸੋਸ਼ਲ ਮੀਡਿਆ ਕੋਆਰਡੀਨੇਟਰ, ਨੀਰਜ ਸਲਹੋਰਤਾ,ਦਿਲਬਾਗ ਸਰਪੰਚ ਪੰਧੇਰ ਅਤੇ ਨਰਿੰਦਰ ਸਿੰਘ ਸਾਬਕਾ ਸਰਪੰਚ ਭੁਲੇਚੱਕ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜ਼ਰ ਸਨ।

Written By
The Punjab Wire