Close

Recent Posts

ਪੰਜਾਬ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
  • PublishedOctober 14, 2025

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 1718 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਚੰਡੀਗੜ੍ਹ, 14 ਅਕਤੂਬਰ 2025 (ਦੀ ਪੰਜਾਬ ਵਾਇਰ)–  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਕੁੱਲ 1718 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ। ਇਹਨਾਂ ਸਭ ਨੂੰ ਕਵਰ ਕਰਨ ਲਈ 8.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਦੇ 7, ਬਠਿੰਡਾ ਦੇ 171, ਫਰੀਦਕੋਟ ਦੇ 14, ਫਿਰੋਜ਼ਪੁਰ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 61, ਗੁਰਦਾਸਪੁਰ ਦੇ 344, ਹੁਸ਼ਿਆਰਪੁਰ ਦੇ 23, ਜਲੰਧਰ ਦੇ 174, ਮੋਗਾ ਦੇ 163, ਸ੍ਰੀ ਮੁਕਤਸਰ ਸਾਹਿਬ ਦੇ 42, ਪਟਿਆਲਾ ਦੇ 148, ਰੂਪਨਗਰ ਦੇ 154, ਐਸ.ਏ.ਐਸ. ਨਗਰ ਦੇ 52, ਐਸ.ਬੀ.ਐਸ. ਨਗਰ ਦੇ 123, ਸੰਗਰੂਰ ਦੇ 101 ਅਤੇ ਮਾਲੇਰਕੋਟਲਾ ਦੇ 95 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਵੇ, ਅਤੇ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਹ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।

Written By
The Punjab Wire