ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਕੀਤੀ ਸ਼ੁਰੂਆਤ
ਹੜ ਪ੍ਰਭਾਵਿਤ ਕਿਸਾਨ ਬੀਜ ਲੈਣ ਲਈ ਅਨਾਜ ਪੋਰਟਲ ‘ਤੇ ਅਪਲਾਈ ਕਰਨ
ਡੇਰਾ ਬਾਬਾ ਨਾਨਕ, 25 ਅਕਤੂਬਰ (ਮੰਨਨ ਸੈਣੀ)– ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕੀਤੇ ਗਏ ਵਾਅਦੇ ਅਨੁਸਾਰ ਮੁਫ਼ਤ ਬੀਜ ਦੇਣ ਦੀ ਸ਼ੁਰੂਆਤ ਖੇਤੀਬਾੜੀ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੂੰ ਬੀਜ ਵੰਡਣ ਤੋਂ ਬਾਅਦ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਨੂੰ ਬੀਜ ਲੈ ਕੇ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਮੁਫਤ ਬੀਜ ਵੰਡਿਆ ਜਾਵੇਗਾ। ਸਰਕਾਰ ਦੇ ਕੀਤੇ ਹੋਏ ਵਾਅਦੇ ਅਨੁਸਾਰ ਬਲਾਕ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਰਾਹੀਂ ਭੇਜਿਆ 2800 ਬੈਗ ਕਣਕ ਦਾ ਬੀਜ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਤੇ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਾਕਟਰ ਸੁਖਬੀਰ ਸਿੰਘ ਸੰਧੂ ਬਲਾਕ ਖੇਤੀਬਾੜੀ ਅਫਸਰ ਨੇ ਨੇ ਕਿਹਾ ਕਿ ਕਣਕ ਦੀ ਬਿਜਾਈ ਵਿਚ ਅਜੇ ਸਮਾਂ ਹੈ, ਕਿਸਾਨ ਕਾਹਲੀ ਨਾ ਕਰਨ।
ਉਨ੍ਹਾਂ ਦੱਸਿਆ ਕਿ ਹੜ ਪ੍ਰਭਾਵਿਤ ਕਿਸਾਨਾਂ ਨੂੰ ਮੁਫਤ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਅੱਜ ਉੱਨਤ ਕਿਸਮ ਦਾ 2800 ਬੈਗ ਬੀਜ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਅਨਾਜ ਪੋਰਟਲ ਤੇ ਪ੍ਰਭਾਵਿਤ ਕਿਸਾਨ ਅਪਲਾਈ ਕਰਨ, ਜਿਸ ਦੀ ਮਾਲ ਮਹਿਕਮੇ ਵਲੋਂ ਤਸਦੀਕ ਕਰਨ ਉਪਰੰਤ ਬੀਜ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਹਰ ਕਿਸਾਨ ਨੂੰ ਮੁਫਤ ਬੀਜ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਤਰਲੋਚਨ मिथ ਚਾਹਲ, ਸਤਵਿੰਦਰ ਸਿੰਘ, ਸੁਖਦਿਆਲ ਸਿੰਘ,, ਯਾਦਵਿੰਦਰ ਸਿੰਘ, ਵਿਸਾਦ ਕੁੰਦਰਾ, ਗਗਨਦੀਪ ਸਿੰਘ (ਸਾਰੇ ਖੇਤੀਬਾੜੀ ਵਿਕਾਸ ਅਫਸਰ), ਪੁਨੀਤ ਢਿੱਲੋਂ ਖੇਤੀਬਾੜੀ ਇੰਸਪੈਕਟਰ ਅਤੇ ਕਿਸਾਨ ਮੌਜੂਦ ਸਨ।